Sikhism
Ang-1201 14
Text
ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥ kahu naanak mil santasangat te magan bhe liv laaee |2|25|48|
ਸਾਰਗ ਮਹਲਾ ੫ ॥ saarag mahalaa 5 |
ਅਪਨਾ ਮੀਤੁ ਸੁਆਮੀ ਗਾਈਐ ॥ apanaa meet suaamee gaaeeai |
ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥ aas na avar kaahoo kee keejai sukhadaataa prabh dhiaaeeai |1| rahaau |
ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ sookh mangal kaliaan jiseh ghar tis hee saranee paaeeai |
ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥ tiseh tiaag maanukh je sevahu tau laaj lon hoe jaaeeai |1|
ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥ ek ott pakaree tthaakur kee gur mil mat budh paaeeai |
ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥ gun nidhaan naanak prabh miliaa sagal chukee muhataaeeai |2|26|49|
ਸਾਰਗ ਮਹਲਾ ੫ ॥ saarag mahalaa 5 |
ਓਟ ਸਤਾਣੀ ਪ੍ਰਭ ਜੀਉ ਮੇਰੈ ॥ ott sataanee prabh jeeo merai |
ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ ॥ drisatt na liaavau avar kaahoo kau maan mehat prabh terai |1| rahaau |
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥ angeekaar keeo prabh apunai kaadt leea bikh gherai |
ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥੧॥ amrit naam aaukhadh mukh deeno jaae peaa gur pairai |1|
ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥ kavan upamaa khau ek mukh niragun ke daaterai |
ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥੨॥੨੭॥੫੦॥ kaatt silak jau apunaa keeno naanak sookh ghanerai |2|27|50|
ਸਾਰਗ ਮਹਲਾ ੫ ॥ saarag mahalaa 5 |
ਪ੍ਰਭ ਸਿਮਰਤ ਦੂਖ ਬਿਨਾਸੀ ॥ prabh simarat dookh binaasee |
ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥ bheo kripaal jeea sukhadaataa hoee sagal khalaasee |1| rahaau |
ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥ avar na koaoo soojhai prabh bin kahu ko kis peh jaasee |
ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥ jiau jaanahu tiau raakhahu tthaakur sabh kichh tum hee paasee |1|
ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥ haath dee raakhe prabh apune sad jeevan abinaasee |
ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥ kahu naanak man anad bheaa hai kaattee jam kee faasee |2|28|51|
ਸਾਰਗ ਮਹਲਾ ੫ ॥ saarag mahalaa 5 |
ਮੇਰੋ ਮਨੁ ਜਤ ਕਤ ਤੁਝਹਿ ਸਮੑਾਰੈ ॥ mero man jat kat tujheh samaarai |
ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥ ham baarik deen pitaa prabh mere jiau jaaneh tiau paarai |1| rahaau |
ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ jab bhukhau tab bhojan maangai aghaae sookh saghaarai |
ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥ tab arog jab tum sang basatau chhuttakat hoe ravaarai |1|
ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥ kavan basero daas daasan ko thaapiau thaapanahaarai |
ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥ naam na bisarai tab jeevan paaeeai binatee naanak ih saarai |2|29|52|
ਸਾਰਗ ਮਹਲਾ ੫ ॥ saarag mahalaa 5 |
ਮਨ ਤੇ ਭੈ ਭਉ ਦੂਰਿ ਪਰਾਇਓ ॥ man te bhai bhau door paraaeo |
ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥ laal deaal gulaal laaddile sehaj sehaj gun gaaeo |1| rahaau |
ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥ gur bachanaat kamaat kripaa te bahur na katahoo dhaaeo |
ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥ rehat upaadh samaadh sukh aasan bhagat vachhal grihi paaeo |1|
ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ naad binod kodd aanandaa sahaje sehaj samaaeo |
ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥ karanaa aap karaavan aape kahu naanak aap aapaaeo |2|30|53|
Original Gurmukhi with romanized transliteration, via the GurbaniNow API. An English translation will be added once a cleared translation is available.