Sikhism
Ang-1201 2
Text
ਸਾਰਗ ਮਹਲਾ ੪ ਪੜਤਾਲ ॥ saarag mahalaa 4 parrataal |
ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥ jap man govind har govind gunee nidhaan sabh srisatt kaa prabho mere man har bol har purakh abinaasee |1| rahaau |
ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ har kaa naam amrit har har hare so peeai jis raam piaasee |
ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥ har aap deaal deaa kar melai jis satiguroo so jan har har amrit naam chakhaasee |1|
ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ jo jan seveh sad sadaa meraa har hare tin kaa sabh dookh bharam bhau jaasee |
ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥ jan naanak naam le taan jeevai jiau chaatrik jal peeai tripataasee |2|5|12|
ਸਾਰਗ ਮਹਲਾ ੪ ॥ saarag mahalaa 4 |
ਜਪਿ ਮਨ ਸਿਰੀ ਰਾਮੁ ॥ jap man siree raam |
ਰਾਮ ਰਮਤ ਰਾਮੁ ॥ raam ramat raam |
ਸਤਿ ਸਤਿ ਰਾਮੁ ॥ sat sat raam |
ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥ bolahu bheea sad raam raam raam rav rahiaa sarabage |1| rahaau |
ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥ raam aape aap aape sabh karataa raam aape aap aap sabhat jage |
ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥ jis aap kripaa kare meraa raam raam raam raae so jan raam naam liv laage |1|
ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥ raam naam kee upamaa dekhahu har santahu jo bhagat janaan kee pat raakhai vich kalijug age |
ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥ jan naanak kaa ang keea merai raam raae dusaman dookh ge sabh bhage |2|6|13|
ਸਾਰੰਗ ਮਹਲਾ ੫ ਚਉਪਦੇ ਘਰੁ ੧ ॥ saarang mahalaa 5 chaupade ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਤਿਗੁਰ ਮੂਰਤਿ ਕਉ ਬਲਿ ਜਾਉ ॥ satigur moorat kau bal jaau |
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥ antar piaas chaatrik jiau jal kee safal darasan kad paanau |1| rahaau |
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ anaathaa ko naath sarab pratipaalak bhagat vachhal har naau |
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥ jaa kau koe na raakhai praanee tis too dehi asaraau |1|
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ nidhariaa dhar nigatiaa gat nithaaviaa too thaau |
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥ deh dis jaanau tahaan too sange teree keerat karam kamaau |2|
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ ekas te laakh laakh te ekaa teree gat mit keh na sakaau |
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥ too beant teree mit nahee paaeeai sabh tero khel dikhaau |3|
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥ saadhan kaa sang saadh siau gosatt har saadhan siau liv laau |
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥ jan naanak paaeaa hai guramat har dehu daras man chaau |4|1|
ਸਾਰਗ ਮਹਲਾ ੫ ॥ saarag mahalaa 5 |
ਹਰਿ ਜੀਉ ਅੰਤਰਜਾਮੀ ਜਾਨ ॥ har jeeo antarajaamee jaan |
ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥ karat buraaee maanukh te chhapaaee saakhee bhoot pavaan |1| rahaau |
ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ baisanau naam karat khatt karamaa antar lobh jootthaan |
ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥ sant sabhaa kee nindaa karate ddoobe sabh agiaan |1|
Original Gurmukhi with romanized transliteration, via the GurbaniNow API. An English translation will be added once a cleared translation is available.