Sikhism
Ang-1201 48
Text
ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ paap bikaar manoor sabh lade bahu bhaaree |
ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ maarag bikham ddaraavanaa kiau tareeai taaree |
ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥ naanak gur raakhe se ubare har naam udhaaree |27|
ਸਲੋਕ ਮਃ ੩ ॥ salok mahalaa 3 |
ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ vin satigur seve sukh nahee mar jameh vaaro vaar |
ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ moh tthgaulee paaeean bahu doojai bhaae vikaar |
ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥ eik gur parasaadee ubare tis jan kau kareh sabh namasakaar |
ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥ naanak anadin naam dhiaae too antar jit paaveh mokh duaar |1|
ਮਃ ੩ ॥ mahalaa 3 |
ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ maaeaa mohi visaariaa sach maranaa har naam |
ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ dhandhaa karatiaa janam geaa andar dukh sahaam |
ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥ naanak satigur sev sukh paaeaa jina poorab likhiaa karaam |2|
ਪਉੜੀ ॥ paurree |
ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ lekhaa parreeai har naam fir lekh na hoee |
ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ puchh na sakai koe har dar sad dtoee |
ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥ jamakaal milai de bhett sevak nit hoee |
ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ poore gur te mehal paaeaa pat paragatt loee |
ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥ naanak anahad dhunee dar vajade miliaa har soee |28|
ਸਲੋਕ ਮਃ ੩ ॥ salok mahalaa 3 |
ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ gur kaa kahiaa je kare sukhee hoo sukh saar |
ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥ gur kee karanee bhau katteeai naanak paaveh paar |1|
ਮਃ ੩ ॥ mahalaa 3 |
ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ sach puraanaa naa theeai naam na mailaa hoe |
ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥ gur kai bhaanai je chalai bahurr na aavan hoe |
ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥ naanak naam visaariai aavan jaanaa doe |2|
ਪਉੜੀ ॥ paurree |
ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥ mangat jan jaachai daan har dehu subhaae |
ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ har darasan kee piaas hai darasan tripataae |
ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥ khin pal gharree na jeevaoo bin dekhe maraan maae |
ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ satigur naal dikhaaliaa rav rahiaa sabh thaae |
ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥ sutiaa aap utthaal dee naanak liv laae |29|
ਸਲੋਕ ਮਃ ੩ ॥ salok mahalaa 3 |
ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ manamukh bol na jaananaee onaa andar kaam krodh ahankaar |
ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ thaau kuthaau na jaananee sadaa chitaveh bikaar |
ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ daragah lekhaa mangeeai othai hohi koorriaar |
ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ aape srisatt upaaeean aap kare beechaar |
ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥ naanak kis no aakheeai sabh varatai aap sachiaar |1|
ਮਃ ੩ ॥ mahalaa 3 |
ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥ har guramukh tinaee araadhiaa jina karam paraapat hoe |
ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥ naanak hau balihaaree tina kau jina har man vasiaa soe |2|
ਪਉੜੀ ॥ paurree |
ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ aas kare sabh lok bahu jeevan jaaniaa |
ਨਿਤ ਜੀਵਣ ਕਉ ਚਿਤੁ ਗੜੑ ਮੰਡਪ ਸਵਾਰਿਆ ॥ nit jeevan kau chit garra manddap savaariaa |
ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ valavanch kar upaav maaeaa hir aaniaa |
ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥ jamakaal nihaale saas aav ghattai betaaliaa |
Original Gurmukhi with romanized transliteration, via the GurbaniNow API. An English translation will be added once a cleared translation is available.