U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 5

Text

1

ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥ charanee chlau maarag tthaakur kai rasanaa har gun gaae |2|

2

ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥ dekhio drisatt sarab mangal roop ulattee sant karaae |

3

ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥ paaeo laal amol naam har chhodd na katahoo jaae |3|

4

ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥ kavan upamaa kaun baddaaee kiaa gun khau reejhaae |

5

ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥ hot kripaal deen deaa prabh jan naanak daas dasaae |4|8|

6

ਸਾਰਗ ਮਹਲਾ ੫ ॥ saarag mahalaa 5 |

7

ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ oue sukh kaa siau baran sunaavat |

8

ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥ anad binod pekh prabh darasan man mangal gun gaavat |1| rahaau |

9

ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ bisam bhee pekh bisamaadee poor rahe kirapaavat |

10

ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥ peeo amrit naam amolak jiau chaakh goongaa musakaavat |1|

11

ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ jaise pavan bandh kar raakhio boojh na aavat jaavat |

12

ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥ jaa kau ridai pragaas bheo har uaa kee kahee na jaae kahaavat |2|

13

ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥ aan upaav jete kichh kaheeeh tete seekhe paavat |

14

ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥ achint laal grih bheetar pragattio agam jaise parakhaavat |3|

15

ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ niragun nirankaar abinaasee atulo tulio na jaavat |

16

ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥ kahu naanak ajar jin jariaa tis hee kau ban aavat |4|9|

17

ਸਾਰਗ ਮਹਲਾ ੫ ॥ saarag mahalaa 5 |

18

ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ bikhee din rain iv hee gudaarai |

19

ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥ gobind na bhajai ahanbudh maataa janam jooai jiau haarai |1| rahaau |

20

ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥ naam amolaa preet na tis siau par nindaa hitakaarai |

21

ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥ chhaapar baandh savaarai trin ko duaarai paavak jaarai |1|

22

ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ kaalar pott utthaavai moonddeh amrit man te ddaarai |

23

ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥ odtai basatr kaajar meh pariaa bahur bahur fir jhaarai |2|

24

ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥ kaattai pedd ddaal par tthaadtau khaae khaae musakaarai |

25

ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥ girio jaae rasaatal pario chhittee chhittee sir bhaarai |3|

26

ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥ niravairai sang vair rachaae pahuch na sakai gavaarai |

27

ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥ kahu naanak santan kaa raakhaa paarabraham nirankaarai |4|10|

28

ਸਾਰਗ ਮਹਲਾ ੫ ॥ saarag mahalaa 5 |

29

ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥ avar sabh bhoole bhramat na jaaniaa |

30

ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥ ek sudhaakhar jaa kai hiradai vasiaa tin bedeh tat pachhaaniaa |1| rahaau |

31

ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ paravirat maarag jetaa kichh hoeeai tetaa log pachaaraa |

32

ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥ jau lau ridai nahee paragaasaa tau lau andh andhaaraa |1|

33

ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ jaise dharatee saadhai bahu bidh bin beejai nahee jaamai |

34

ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥ raam naam bin mukat na hoee hai tuttai naahee abhimaanai |2|

35

ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥ neer bilovai at sram paavai nainoo kaise reesai |

36

ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥ bin gur bhette mukat na kaahoo milat nahee jagadeesai |3|

Original Gurmukhi with romanized transliteration, via the GurbaniNow API. An English translation will be added once a cleared translation is available.