U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 55

Text

1

ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ par dhan par naaree rat nindaa bikh khaaee dukh paaeaa |

2

ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ sabad cheen bhai kapatt na chhootte man mukh maaeaa maaeaa |

3

ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ajagar bhaar lade at bhaaree mar janame janam gavaaeaa |1|

4

ਮਨਿ ਭਾਵੈ ਸਬਦੁ ਸੁਹਾਇਆ ॥ man bhaavai sabad suhaaeaa |

5

ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ bhram bhram jon bhekh bahu keenae gur raakhe sach paaeaa |1| rahaau |

6

ਤੀਰਥਿ ਤੇਜੁ ਨਿਵਾਰਿ ਨ ਨੑਾਤੇ ਹਰਿ ਕਾ ਨਾਮੁ ਨ ਭਾਇਆ ॥ teerath tej nivaar na naate har kaa naam na bhaaeaa |

7

ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ratan padaarath parahar tiaagiaa jat ko tat hee aaeaa |

8

ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ bisattaa keett bhe ut hee te ut hee maeh samaaeaa |

9

ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ adhik suaad rog adhikaaee bin gur sehaj na paaeaa |2|

10

ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ sevaa surat rehas gun gaavaa guramukh giaan beechaaraa |

11

ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ khojee upajai baadee binasai hau bal bal gur karataaraa |

12

ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ham neech huote heenamat jhootthe too sabad savaaranahaaraa |

13

ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ aatam cheen tahaa too taaran sach taare taaranahaaraa |3|

14

ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ bais suthaan kahaan gun tere kiaa kiaa kthau apaaraa |

15

ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ alakh na lakheeai agam ajonee toon naathaan naathanahaaraa |

16

ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ kis peh dekh khau too kaisaa sabh jaachak too daataaraa |

17

ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥ bhagatiheen naanak dar dekhahu ik naam milai ur dhaaraa |4|3|

18

ਮਲਾਰ ਮਹਲਾ ੧ ॥ malaar mahalaa 1 |

19

ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ jin dhan pir kaa saad na jaaniaa saa bilakh badan kumalaanee |

20

ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥ bhee niraasee karam kee faasee bin gur bharam bhulaanee |1|

21

ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ baras ghanaa meraa pir ghar aaeaa |

22

ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ bal jaavaan gur apane preetam jin har prabh aan milaaeaa |1| rahaau |

23

ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ nautan preet sadaa tthaakur siau anadin bhagat suhaavee |

24

ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ mukat bhe gur daras dikhaaeaa jug jug bhagat subhaavee |2|

25

ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ham thaare tribhavan jag tumaraa too meraa hau teraa |

26

ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ satigur miliai niranjan paaeaa bahur na bhavajal feraa |3|

27

ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ apune pir har dekh vigaasee tau dhan saach seegaaro |

28

ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ akul niranjan siau sach saachee guramat naam adhaaro |4|

29

ਮੁਕਤਿ ਭਈ ਬੰਧਨ ਗੁਰਿ ਖੋਲੑੇ ਸਬਦਿ ਸੁਰਤਿ ਪਤਿ ਪਾਈ ॥ mukat bhee bandhan gur kholae sabad surat pat paaee |

30

ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥ naanak raam naam rid antar guramukh mel milaaee |5|4|

31

ਮਹਲਾ ੧ ਮਲਾਰ ॥ mahalaa 1 malaar |

32

ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ par daaraa par dhan par lobhaa haumai bikhai bikaar |

33

ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ dusatt bhaau taj nind paraaee kaam krodh chanddaar |1|

34

ਮਹਲ ਮਹਿ ਬੈਠੇ ਅਗਮ ਅਪਾਰ ॥ mehal meh baitthe agam apaar |

35

ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ bheetar amrit soee jan paavai jis gur kaa sabad ratan aachaar |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.