Sikhism
Ang-1201 61
Text
ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥ har jan karanee aootam hai har keerat jag bisathaar |3|
ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ kripaa kripaa kar tthaakur mere har har har ur dhaar |
ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥ naanak satigur pooraa paaeaa man japiaa naam muraar |4|9|
ਮਲਾਰ ਮਹਲਾ ੩ ਘਰੁ ੨ ॥ malaar mahalaa 3 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ eihu man girahee ki ihu man udaasee |
ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ki ihu man avaran sadaa avinaasee |
ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ki ihu man chanchal ki ihu man bairaagee |
ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥ eis man kau mamataa kithahu laagee |1|
ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ panddit is man kaa karahu beechaar |
ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥ avar ki bahutaa parreh utthaaveh bhaar |1| rahaau |
ਮਾਇਆ ਮਮਤਾ ਕਰਤੈ ਲਾਈ ॥ maaeaa mamataa karatai laaee |
ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ehu hukam kar srisatt upaaee |
ਗੁਰ ਪਰਸਾਦੀ ਬੂਝਹੁ ਭਾਈ ॥ gur parasaadee boojhahu bhaaee |
ਸਦਾ ਰਹਹੁ ਹਰਿ ਕੀ ਸਰਣਾਈ ॥੨॥ sadaa rahahu har kee saranaaee |2|
ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ so panddit jo tihaan gunaa kee pandd utaarai |
ਅਨਦਿਨੁ ਏਕੋ ਨਾਮੁ ਵਖਾਣੈ ॥ anadin eko naam vakhaanai |
ਸਤਿਗੁਰ ਕੀ ਓਹੁ ਦੀਖਿਆ ਲੇਇ ॥ satigur kee ohu deekhiaa lee |
ਸਤਿਗੁਰ ਆਗੈ ਸੀਸੁ ਧਰੇਇ ॥ satigur aagai sees dharee |
ਸਦਾ ਅਲਗੁ ਰਹੈ ਨਿਰਬਾਣੁ ॥ sadaa alag rahai nirabaan |
ਸੋ ਪੰਡਿਤੁ ਦਰਗਹ ਪਰਵਾਣੁ ॥੩॥ so panddit daragah paravaan |3|
ਸਭਨਾਂ ਮਹਿ ਏਕੋ ਏਕੁ ਵਖਾਣੈ ॥ sabhanaan meh eko ek vakhaanai |
ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ jaan eko vekhai taan eko jaanai |
ਜਾ ਕਉ ਬਖਸੇ ਮੇਲੇ ਸੋਇ ॥ jaa kau bakhase mele soe |
ਐਥੈ ਓਥੈ ਸਦਾ ਸੁਖੁ ਹੋਇ ॥੪॥ aithai othai sadaa sukh hoe |4|
ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ kehat naanak kavan bidh kare kiaa koe |
ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ soee mukat jaa kau kirapaa hoe |
ਅਨਦਿਨੁ ਹਰਿ ਗੁਣ ਗਾਵੈ ਸੋਇ ॥ anadin har gun gaavai soe |
ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥ saasatr bed kee fir kook na hoe |5|1|10|
ਮਲਾਰ ਮਹਲਾ ੩ ॥ malaar mahalaa 3 |
ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ bhram bhram jon manamukh bharamaaee |
ਜਮਕਾਲੁ ਮਾਰੇ ਨਿਤ ਪਤਿ ਗਵਾਈ ॥ jamakaal maare nit pat gavaaee |
ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ satigur sevaa jam kee kaan chukaaee |
ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥ har prabh miliaa mehal ghar paaee |1|
ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ praanee guramukh naam dhiaae |
ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥ janam padaarath dubidhaa khoeaa kauddee badalai jaae |1| rahaau |
ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ kar kirapaa guramukh lagai piaar |
ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ antar bhagat har har ur dhaar |
ਭਵਜਲੁ ਸਬਦਿ ਲੰਘਾਵਣਹਾਰੁ ॥ bhavajal sabad langhaavanahaar |
ਦਰਿ ਸਾਚੈ ਦਿਸੈ ਸਚਿਆਰੁ ॥੨॥ dar saachai disai sachiaar |2|
ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ bahu karam kare satigur nahee paaeaa |
ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ bin gur bharam bhoole bahu maaeaa |
ਹਉਮੈ ਮਮਤਾ ਬਹੁ ਮੋਹੁ ਵਧਾਇਆ ॥ haumai mamataa bahu mohu vadhaaeaa |
ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥ doojai bhaae manamukh dukh paaeaa |3|
ਆਪੇ ਕਰਤਾ ਅਗਮ ਅਥਾਹਾ ॥ aape karataa agam athaahaa |
ਗੁਰਸਬਦੀ ਜਪੀਐ ਸਚੁ ਲਾਹਾ ॥ gurasabadee japeeai sach laahaa |
ਹਾਜਰੁ ਹਜੂਰਿ ਹਰਿ ਵੇਪਰਵਾਹਾ ॥ haajar hajoor har veparavaahaa |
Original Gurmukhi with romanized transliteration, via the GurbaniNow API. An English translation will be added once a cleared translation is available.