Sikhism
Ang-1201 64
Text
ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ har bolahu gur ke sikh mere bhaaee har bhaujal jagat taraavai |1| rahaau |
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ jo gur kau jan pooje seve so jan mere har prabh bhaavai |
ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥ har kee sevaa satigur poojahu kar kirapaa aap taraavai |2|
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ bharam bhoole agiaanee andhule bhram bhram fool toraavai |
ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥ nirajeeo poojeh marraa sareveh sabh birathee ghaal gavaavai |3|
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ braham binde so satigur kaheeai har har kathaa sunaavai |
ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥ tis gur kau chhaadan bhojan paatt pattanbar bahu bidh sat kar mukh sanchahu tis pun kee fir tott na aavai |4|
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ satigur deo paratakh har moorat jo amrit bachan sunaavai |
ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥ naanak bhaag bhale tis jan ke jo har charanee chit laavai |5|4|
ਮਲਾਰ ਮਹਲਾ ੪ ॥ malaar mahalaa 4 |
ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ jina kai heearai basio meraa satigur te sant bhale bhal bhaant |
ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥ tina dekhe meraa man bigasai hau tin kai sad bal jaant |1|
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ giaanee har bolahu din raat |
ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥ tina kee trisanaa bhookh sabh utaree jo guramat raam ras khaant |1| rahaau |
ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ har ke daas saadh sakhaa jan jin miliaa leh jaae bharaant |
ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥ jiau jal dudh bhin bhin kaadtai chun hansulaa tiau dehee te chun kaadtai saadhoo haumai taat |2|
ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ jin kai preet naahee har hiradai te kapattee nar nit kapatt kamaant |
ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥ tin kau kiaa koee dee khavaalai oe aap beej aape hee khaant |3|
ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ har kaa chihan soee har jan kaa har aape jan meh aap rakhaant |
ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥ dhan dhan guroo naanak samadarasee jin nindaa usatat taree taraant |4|5|
ਮਲਾਰ ਮਹਲਾ ੪ ॥ malaar mahalaa 4 |
ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ agam agochar naam har aootam har kirapaa te jap leaa |
ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥ satasangat saadh paaee vaddabhaagee sang saadhoo paar peaa |1|
ਮੇਰੈ ਮਨਿ ਅਨਦਿਨੁ ਅਨਦੁ ਭਇਆ ॥ merai man anadin anad bheaa |
ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ gur parasaad naam har japiaa mere man kaa bhram bhau geaa |1| rahaau |
ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ jin har gaaeaa jin har japiaa tin sangat har melahu kar meaa |
ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥ tin kaa daras dekh sukh paaeaa dukh haumai rog geaa |2|
ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ jo anadin hiradai naam dhiaaveh sabh janam tinaa kaa safal bheaa |
ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ oe aap tare srisatt sabh taaree sabh kul bhee paar peaa |3|
ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥ tudh aape aap upaaeaa sabh jag tudh aape vas kar leaa |
Original Gurmukhi with romanized transliteration, via the GurbaniNow API. An English translation will be added once a cleared translation is available.