Sikhism
Ang-1201 66
Text
ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ har ham gaaveh har ham boleh aaur duteea preet ham tiaagee |1|
ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ manamohan moro preetam raam har paramaanand bairaagee |
ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥ har dekhe jeevat hai naanak ik nimakh palo mukh laagee |2|2|9|9|13|9|31|
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ॥ raag malaar mahalaa 5 chaupade ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ kiaa too socheh kiaa too chitaveh kiaa toon kareh upaae |
ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥ taa kau kahahu paravaah kaahoo kee jih gopaal sahaae |1|
ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ barasai megh sakhee ghar paahun aae |
ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ mohi deen kripaa nidh tthaakur nav nidh naam samaae |1| rahaau |
ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ anik prakaar bhojan bahu kee bahu binjan misattaae |
ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ karee paakasaal soch pavitraa hun laavahu bhog har raae |2|
ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ dusatt bidaare saajan rahase ihi mandir ghar apanaae |
ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ jau grihi laal rangeeo aaeaa tau mai sabh sukh paae |3|
ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ sant sabhaa ott gur poore dhur masatak lekh likhaae |
ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥ jan naanak kant rangeelaa paaeaa fir dookh na laagai aae |4|1|
ਮਲਾਰ ਮਹਲਾ ੫ ॥ malaar mahalaa 5 |
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ kheer adhaar baarik jab hotaa bin kheerai rehan na jaaee |
ਸਾਰਿ ਸਮੑਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥ saar samaal maataa mukh neerai tab ohu tripat aghaaee |1|
ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ham baarik pitaa prabh daataa |
ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥ bhooleh baarik anik lakh bareea an tthaur naahee jeh jaataa |1| rahaau |
ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ chanchal mat baarik bapure kee sarap agan kar melai |
ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥ maataa pitaa kantth laae raakhai anad sehaj tab khelai |2|
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ jis kaa pitaa too hai mere suaamee tis baarik bhookh kaisee |
ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ nav nidh naam nidhaan grihi terai man baanchhai so laisee |3|
ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ pitaa kripaal aagiaa ih deenee baarik mukh maangai so denaa |
ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥ naanak baarik daras prabh chaahai mohi hridai baseh nit charanaa |4|2|
ਮਲਾਰ ਮਹਲਾ ੫ ॥ malaar mahalaa 5 |
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ sagal bidhee jur aahar kariaa tajio sagal andesaa |
ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥ kaaraj sagal aranbhio ghar kaa tthaakur kaa bhaarosaa |1|
ਸੁਨੀਐ ਬਾਜੈ ਬਾਜ ਸੁਹਾਵੀ ॥ suneeai baajai baaj suhaavee |
ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥ bhor bheaa mai pria mukh pekhe grihi mangal suhalaavee |1| rahaau |
ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ manooaa laae savaare thaanaan poochhau santaa jaae |
ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥ khojat khojat mai paahun milio bhagat krau niv paae |2|
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”