Sikhism
Ang-1201 80
Text
ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥ dharam karaae karam dhurahu furamaaeaa |3|
ਸਲੋਕ ਮਃ ੨ ॥ salok mahalaa 2 |
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ saavan aaeaa he sakhee kantai chit karehu |
ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥ naanak jhoor mareh dohaaganee jina avaree laagaa nehu |1|
ਮਃ ੨ ॥ mahalaa 2 |
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ saavan aaeaa he sakhee jalahar barasanahaar |
ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥ naanak sukh savan sohaaganee jina seh naal piaar |2|
ਪਉੜੀ ॥ paurree |
ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ aape chhinjh pavaae malaakhaarraa rachiaa |
ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ lathe bharrathoo paae guramukh machiaa |
ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ manamukh maare pachhaarr moorakh kachiaa |
ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ aap bhirrai maare aap aap kaaraj rachiaa |
ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ sabhanaa khasam ek hai guramukh jaaneeai |
ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ hukamee likhai sir lekh vin kalam masavaaneeai |
ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ satasangat melaap jithai har gun sadaa vakhaaneeai |
ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥ naanak sachaa sabad salaeh sach pachhaaneeai |4|
ਸਲੋਕ ਮਃ ੩ ॥ salok mahalaa 3 |
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ aoonav aoonav aaeaa avar karendaa van |
ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ kiaa jaanaa tis saah siau kev rahasee rang |
ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥ rang rahiaa tina kaamanee jina man bhau bhaau hoe |
ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥ naanak bhai bhaae baaharee tin tan sukh na hoe |1|
ਮਃ ੩ ॥ mahalaa 3 |
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ aoonav aoonav aaeaa varasai neer nipang |
ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥ naanak dukh laagaa tina kaamanee jina kantai siau man bhang |2|
ਪਉੜੀ ॥ paurree |
ਦੋਵੈ ਤਰਫਾ ਉਪਾਇ ਇਕੁ ਵਰਤਿਆ ॥ dovai tarafaa upaae ik varatiaa |
ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ bed baanee varataae andar vaad ghatiaa |
ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ paravirat niravirat haatthaa dovai vich dharam firai raibaariaa |
ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ ॥ manamukh kache koorriaar tinaee nihchau daragah haariaa |
ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ ॥ guramatee sabad soor hai kaam krodh jinaee maariaa |
ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ sachai andar mehal sabad savaariaa |
ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ se bhagat tudh bhaavade sachai naae piaariaa |
ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥ satigur sevan aapanaa tinaa vittahu hau vaariaa |5|
ਸਲੋਕ ਮਃ ੩ ॥ salok mahalaa 3 |
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ aoonav aoonav aaeaa varasai laae jharree |
ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ naanak bhaanai chalai kant kai su maane sadaa ralee |1|
ਮਃ ੩ ॥ mahalaa 3 |
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ kiaa utth utth dekhahu bapurren is meghai hath kichh naeh |
ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ jin ehu megh patthaaeaa tis raakhahu man maanhi |
ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ tis no man vasaaeisee jaa kau nadar karee |
ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥ naanak nadaree baaharee sabh karan palaah karee |2|
ਪਉੜੀ ॥ paurree |
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ so har sadaa sareveeai jis karat na laagai vaar |
ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ aaddaane aakaas kar khin meh dtaeh usaaranahaar |
ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ aape jagat upaae kai kudarat kare veechaar |
ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ manamukh agai lekhaa mangeeai bahutee hovai maar |
Original Gurmukhi with romanized transliteration, via the GurbaniNow API. An English translation will be added once a cleared translation is available.