Sikhism
Ang-1201 82
Text
ਪਉੜੀ ॥ paurree |
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ atul kiau toleeai vin tole paaeaa na jaae |
ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ gur kai sabad veechaareeai gun meh rahai samaae |
ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ apanaa aap aap tolasee aape milai milaae |
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ tis kee keemat naa pavai kahanaa kichhoo na jaae |
ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ hau balihaaree gur aapane jin sachee boojh ditee bujhaae |
ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ jagat musai amrit lutteeai manamukh boojh na paae |
ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ vin naavai naal na chalasee jaasee janam gavaae |
ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥ guramatee jaage tinaee ghar rakhiaa dootaa kaa kichh na vasaae |8|
ਸਲੋਕ ਮਃ ੩ ॥ salok mahalaa 3 |
ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ baabeehaa naa bilalaae naa tarasaae ehu man khasam kaa hukam man |
ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥ naanak hukam maniai tikh utarai charrai chavagal van |1|
ਮਃ ੩ ॥ mahalaa 3 |
ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ baabeehaa jal meh teraa vaas hai jal hee maeh firaeh |
ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ jal kee saar na jaanahee taan toon kookan paeh |
ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ jal thal chahu dis varasadaa khaalee ko thaau naeh |
ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ etai jal varasadai tikh mareh bhaag tinaa ke naeh |
ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥ naanak guramukh tin sojhee pee jin vasiaa man maeh |2|
ਪਉੜੀ ॥ paurree |
ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ naath jatee sidh peer kinai ant na paaeaa |
ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ guramukh naam dhiaae tujhai samaaeaa |
ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ jug chhateeh gubaar tis hee bhaaeaa |
ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥ jalaa binb asaraal tinai varataaeaa |
ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ neel aneel agam sarajeet sabaaeaa |
ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ agan upaaee vaad bhukh tihaaeaa |
ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ duneea kai sir kaal doojaa bhaaeaa |
ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥ rakhai rakhanahaar jin sabad bujhaaeaa |9|
ਸਲੋਕ ਮਃ ੩ ॥ salok mahalaa 3 |
ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ eihu jal sabh tai varasadaa varasai bhaae subhaae |
ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ se birakhaa hareeaavale jo guramukh rahe samaae |
ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥ naanak nadaree sukh hoe enaa jantaa kaa dukh jaae |1|
ਮਃ ੩ ॥ mahalaa 3 |
ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ bhinee rain chamakiaa vutthaa chhahabar laae |
ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ jit vutthai an dhan bahut aoopajai jaan sahu kare rajaae |
ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ jit khaadhai man tripateeai jeean jugat samaae |
ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ eihu dhan karate kaa khel hai kade aavai kade jaae |
ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ giaaneea kaa dhan naam hai sad hee rahai samaae |
ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥ naanak jin kau nadar kare taan ihu dhan palai paae |2|
ਪਉੜੀ ॥ paurree |
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ aap karaae kare aap hau kai siau karee pukaar |
ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ aape lekhaa mangasee aap karaae kaar |
ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ jo tis bhaavai so theeai hukam kare gaavaar |
ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ aap chhaddaae chhutteeai aape bakhasanahaar |
ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ aape vekhai sune aap sabhasai de aadhaar |
ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ sabh meh ek varatadaa sir sir kare beechaar |
Original Gurmukhi with romanized transliteration, via the GurbaniNow API. An English translation will be added once a cleared translation is available.