Sikhism
Ang-1201 84
Text
ਮਃ ੩ ॥ mahalaa 3 |
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ baabeehaa benatee kare kar kirapaa dehu jeea daan |
ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ jal bin piaas na aootarai chhuttak jaanhi mere praan |
ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ too sukhadaataa beant hai gunadaataa nedhaan |
ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥ naanak guramukh bakhas le ant belee hoe bhagavaan |2|
ਪਉੜੀ ॥ paurree |
ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ aape jagat upaae kai gun aaugan kare beechaar |
ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ trai gun sarab janjaal hai naam na dhare piaar |
ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ gun chhodd aaugan kamaavade daragah hohi khuaar |
ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ jooai janam tinee haariaa kit aae sansaar |
ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ sachai sabad man maariaa ahinis naam piaar |
ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ jinee purakhee ur dhaariaa sachaa alakh apaar |
ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ too gunadaataa nidhaan heh asee avaganiaar |
ਜਿਸੁ ਬਖਸੇ ਸੋ ਪਾਇਸੀ ਗੁਰਸਬਦੀ ਵੀਚਾਰੁ ॥੧੩॥ jis bakhase so paaeisee gurasabadee veechaar |13|
ਸਲੋਕ ਮਃ ੫ ॥ salok mahalaa 5 |
ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥ raat na vihaavee saakataan jinaa visarai naau |
ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥ raatee dinas suheleea naanak har gun gaanau |1|
ਮਃ ੫ ॥ mahalaa 5 |
ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ratan javehar maanakaa habhe manee mathan |
ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥ naanak jo prabh bhaaniaa sachai dar sohan |2|
ਪਉੜੀ ॥ paurree |
ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ ॥ sachaa satigur sev sach samaaliaa |
ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ant khaloaa aae ji satigur agai ghaaliaa |
ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ pohi na sakai jamakaal sachaa rakhavaaliaa |
ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ gur saakhee jot jagaae deevaa baaliaa |
ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ manamukh vin naavai koorriaar fireh betaaliaa |
ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ pasoo maanas cham palette andarahu kaaliaa |
ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ sabho varatai sach sachai sabad nihaaliaa |
ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥ naanak naam nidhaan hai poorai gur dekhaaliaa |14|
ਸਲੋਕ ਮਃ ੩ ॥ salok mahalaa 3 |
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ baabeehai hukam pachhaaniaa gur kai sehaj subhaae |
ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ megh varasai deaa kar goorree chhahabar laae |
ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ baabeehe kook pukaar reh gee sukh vasiaa man aae |
ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥ naanak so saalaaheeai ji dendaa sabhanaan jeea rijak samaae |1|
ਮਃ ੩ ॥ mahalaa 3 |
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ chaatrik too na jaanahee kiaa tudh vich tikhaa hai kit peetai tikh jaae |
ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ doojai bhaae bharamiaa amrit jal palai na paae |
ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ nadar kare je aapanee taan satigur milai subhaae |
ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥ naanak satigur te amrit jal paaeaa sahaje rahiaa samaae |2|
ਪਉੜੀ ॥ paurree |
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ eik van khandd baiseh jaae sad na devahee |
ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ eik paalaa kakar bhan seetal jal henvahee |
ਇਕਿ ਭਸਮ ਚੜੑਾਵਹਿ ਅੰਗਿ ਮੈਲੁ ਨ ਧੋਵਹੀ ॥ eik bhasam charraaveh ang mail na dhovahee |
ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ eik jattaa bikatt bikaraal kul ghar khovahee |
Original Gurmukhi with romanized transliteration, via the GurbaniNow API. An English translation will be added once a cleared translation is available.