Sikhism
Ang-1301 10
Text
ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ satigur daataa jeea jeean ko bhaagaheen nahee bhaavaigo |
ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥ fir eeh velaa haath na aavai parataapai pachhutaavaigo |7|
ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ je ko bhalaa lorrai bhal apanaa gur aagai dteh dteh paavaigo |
ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥ naanak deaa deaa kar tthaakur mai satigur bhasam lagaavaigo |8|3|
ਕਾਨੜਾ ਮਹਲਾ ੪ ॥ kaanarraa mahalaa 4 |
ਮਨੁ ਹਰਿ ਰੰਗਿ ਰਾਤਾ ਗਾਵੈਗੋ ॥ man har rang raataa gaavaigo |
ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥ bhai bhai traas bhe hai niramal guramat laag lagaavaigo |1| rahaau |
ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ har rang raataa sad bairaagee har nikatt tinaa ghar aavaigo |
ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥ tin kee pank milai taan jeevaa kar kirapaa aap divaavaigo |1|
ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ dubidhaa lobh lage hai praanee man korai rang na aavaigo |
ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥ fir ulattio janam hovai gur bachanee gur purakh milai rang laavaigo |2|
ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥ eindree dase dase fun dhaavat trai guneea khin na ttikaavaigo |
ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥ satigur parachai vasagat aavai mokh mukat so paavaigo |3|
ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ oankaar eko rav rahiaa sabh ekas maeh samaavaigo |
ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥ eko roop eko bahu rangee sabh ekat bachan chalaavaigo |4|
ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ guramukh eko ek pachhaataa guramukh hoe lakhaavaigo |
ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥ guramukh jaae milai nij mahalee anahad sabad bajaavaigo |5|
ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ jeea jant sabh sisatt upaaee guramukh sobhaa paavaigo |
ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥ bin gur bhette ko mehal na paavai aae jaae dukh paavaigo |6|
ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ anek janam vichhurre mere preetam kar kirapaa guroo milaavaigo |
ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥ satigur milat mahaa sukh paaeaa mat maleen bigasaavaigo |7|
ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ har har kripaa karahu jagajeevan mai saradhaa naam lagaavaigo |
ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥ naanak guroo guroo hai satigur mai satigur saran milaavaigo |8|4|
ਕਾਨੜਾ ਮਹਲਾ ੪ ॥ kaanarraa mahalaa 4 |
ਮਨ ਗੁਰਮਤਿ ਚਾਲ ਚਲਾਵੈਗੋ ॥ man guramat chaal chalaavaigo |
ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥ jiau maigal masat deejai tal kundde gur ankas sabad drirraavaigo |1| rahaau |
ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ chalatau chalai chalai deh deh dis gur raakhai har liv laavaigo |
ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ satigur sabad dee rid antar mukh amrit naam chuaavaigo |1|
ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ biseear bisoo bhare hai pooran gur garurr sabad mukh paavaigo |
ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥ maaeaa bhueiang tis nerr na aavai bikh jhaar jhaar liv laavaigo |2|
ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ suaan lobh nagar meh sabalaa gur khin meh maar kadtaavaigo |
ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥ sat santokh dharam aan raakhe har nagaree har gun gaavaigo |3|
Original Gurmukhi with romanized transliteration, via the GurbaniNow API. An English translation will be added once a cleared translation is available.