U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 11

Text

1

ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ pankaj moh nigharat hai praanee gur nigharat kaadt kadtaavaigo |

2

ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ traeh traeh saran jan aae gur haathee de nikalaavaigo |4|

3

ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ supanantar sansaar sabh baajee sabh baajee khel khilaavaigo |

4

ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥ laahaa naam guramat lai chaalahu har daragah paidhaa jaavaigo |5|

5

ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ haumai karai karaavai haumai paap koeile aan jamaavaigo |

6

ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ aaeaa kaal dukhadaaee hoe jo beeje so khavalaavaigo |6|

7

ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ santahu raam naam dhan sanchahu lai kharach chale pat paavaigo |

8

ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥ khaae kharach deveh bahuteraa har dede tott na aavaigo |7|

9

ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ raam naam dhan hai rid antar dhan gur saranaaee paavaigo |

10

ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥ naanak deaa deaa kar deenee dukh daalad bhanj samaavaigo |8|5|

11

ਕਾਨੜਾ ਮਹਲਾ ੪ ॥ kaanarraa mahalaa 4 |

12

ਮਨੁ ਸਤਿਗੁਰ ਸਰਨਿ ਧਿਆਵੈਗੋ ॥ man satigur saran dhiaavaigo |

13

ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ lohaa hiran hovai sang paaras gun paaras ko hoe aavaigo |1| rahaau |

14

ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ satigur mahaa purakh hai paaras jo laagai so fal paavaigo |

15

ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥ jiau gur upades tare prahilaadaa gur sevak paij rakhaavaigo |1|

16

ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ satigur bachan bachan hai neeko gur bachanee amrit paavaigo |

17

ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥ jiau anbareek amaraa pad paae satigur mukh bachan dhiaavaigo |2|

18

ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ satigur saran saran man bhaaee sudhaa sudhaa kar dhiaavaigo |

19

ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ deaal deen bhe hai satigur har maarag panth dikhaavaigo |3|

20

ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ satigur saran pe se thaape tin raakhan kau prabh aavaigo |

21

ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥ je ko sar sandhai jan aoopar fir ulatto tisai lagaavaigo |4|

22

ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ har har har har har sar seveh tin daragah maan divaavaigo |

23

ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥ guramat guramat guramat dhiaaveh har gal mil mel milaavaigo |5|

24

ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ guramukh naad bed hai guramukh gur parachai naam dhiaavaigo |

25

ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ har har roop har roopo hovai har jan kau pooj karaavaigo |6|

26

ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ saakat nar satigur nahee keea te bemukh har bharamaavaigo |

27

ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥ lobh lehar suaan kee sangat bikh maaeaa karang lagaavaigo |7|

28

ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ raam naam sabh jag kaa taarak lag sangat naam dhiaavaigo |

29

ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥ naanak raakh raakh prabh mere satasangat raakh samaavaigo |8|6| chhakaa 1 |

Original Gurmukhi with romanized transliteration, via the GurbaniNow API. An English translation will be added once a cleared translation is available.