Sikhism
Ang-1301 111
Text
ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ keecharr haath na booddee ekaa nadar nihaal |
ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥ naanak guramukh ubare gur saravar sachee paal |8|
ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ agan marai jal lorr lahu vin gur nidh jal naeh |
ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ janam marai bharamaaeeai je lakh karam kamaeh |
ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ jam jaagaat na lagee je chalai satigur bhaae |
ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥ naanak niramal amar pad gur har melai melaae |9|
ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ kalar keree chhaparree kaooaa mal mal naae |
ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ man tan mailaa avagunee chinj bharee gandhee aae |
ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ saravar hans na jaaniaa kaag kupankhee sang |
ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ saakat siau aisee preet hai boojhahu giaanee rang |
ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ sant sabhaa jaikaar kar guramukh karam kamaau |
ਨਿਰਮਲੁ ਨੑਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥ niramal naavan naanakaa gur teerath dareeaau |10|
ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ janame kaa fal kiaa ganee jaan har bhagat na bhaau |
ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ paidhaa khaadhaa baad hai jaan man doojaa bhaau |
ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ vekhan sunanaa jhootth hai mukh jhootthaa aalaau |
ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥ naanak naam salaeh too hor haumai aavau jaau |11|
ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥ hain virale naahee ghane fail fakarr sansaar |12|
ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ naanak lagee tur marai jeevan naahee taan |
ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ chottai setee jo marai lagee saa paravaan |
ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ jis no laae tis lagai lagee taa paravaan |
ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥ piram paikaam na nikalai laaeaa tin sujaan |13|
ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ bhaanddaa dhovai kaun ji kachaa saajiaa |
ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ dhaatoo panj ralaae koorraa paajiaa |
ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ bhaanddaa aanag raas jaan tis bhaavasee |
ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥ param jot jaagaae vaajaa vaavasee |14|
ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ manahu ji andhe ghoop kahiaa birad na jaananee |
ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ man andhai aoondhai kaval disan khare karoop |
ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ eik keh jaanan kahiaa bujhan te nar sugharr saroop |
ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ eikanaa naad na bed na geea ras ras kas na jaanant |
ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ eikanaa sidh na budh na akal sar akhar kaa bheo na lahant |
ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥ naanak te nar asal khar ji bin gun garab karant |15|
ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ so brahaman jo bindai braham |
ਜਪੁ ਤਪੁ ਸੰਜਮੁ ਕਮਾਵੈ ਕਰਮੁ ॥ jap tap sanjam kamaavai karam |
ਸੀਲ ਸੰਤੋਖ ਕਾ ਰਖੈ ਧਰਮੁ ॥ seel santokh kaa rakhai dharam |
ਬੰਧਨ ਤੋੜੈ ਹੋਵੈ ਮੁਕਤੁ ॥ bandhan torrai hovai mukat |
ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ soee brahaman poojan jugat |16|
ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ khatree so ju karamaa kaa soor |
ਪੁੰਨ ਦਾਨ ਕਾ ਕਰੈ ਸਰੀਰੁ ॥ pun daan kaa karai sareer |
ਖੇਤੁ ਪਛਾਣੈ ਬੀਜੈ ਦਾਨੁ ॥ khet pachhaanai beejai daan |
ਸੋ ਖਤ੍ਰੀ ਦਰਗਹ ਪਰਵਾਣੁ ॥ so khatree daragah paravaan |
ਲਬੁ ਲੋਭੁ ਜੇ ਕੂੜੁ ਕਮਾਵੈ ॥ lab lobh je koorr kamaavai |
ਅਪਣਾ ਕੀਤਾ ਆਪੇ ਪਾਵੈ ॥੧੭॥ apanaa keetaa aape paavai |17|
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ tan na tapaae tanoor jiau baalan hadd na baal |
ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮੑਾਲਿ ॥੧੮॥ sir pairee kiaa ferriaa andar piree samaal |18|
Original Gurmukhi with romanized transliteration, via the GurbaniNow API. An English translation will be added once a cleared translation is available.