Sikhism
Ang-1301 112
Text
ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ sabhanee ghattee sahu vasai seh bin ghatt na koe |
ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥ naanak te sohaaganee jinaa guramukh paragatt hoe |19|
ਜਉ ਤਉ ਪ੍ਰੇਮ ਖੇਲਣ ਕਾ ਚਾਉ ॥ jau tau prem khelan kaa chaau |
ਸਿਰੁ ਧਰਿ ਤਲੀ ਗਲੀ ਮੇਰੀ ਆਉ ॥ sir dhar talee galee meree aau |
ਇਤੁ ਮਾਰਗਿ ਪੈਰੁ ਧਰੀਜੈ ॥ eit maarag pair dhareejai |
ਸਿਰੁ ਦੀਜੈ ਕਾਣਿ ਨ ਕੀਜੈ ॥੨੦॥ sir deejai kaan na keejai |20|
ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ naal kiraarraa dosatee koorrai koorree paae |
ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ maran na jaapai mooliaa aavai kitai thaae |21|
ਗਿਆਨ ਹੀਣੰ ਅਗਿਆਨ ਪੂਜਾ ॥ giaan heenan agiaan poojaa |
ਅੰਧ ਵਰਤਾਵਾ ਭਾਉ ਦੂਜਾ ॥੨੨॥ andh varataavaa bhaau doojaa |22|
ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ gur bin giaan dharam bin dhiaan |
ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥ sach bin saakhee moolo na baakee |23|
ਮਾਣੂ ਘਲੈ ਉਠੀ ਚਲੈ ॥ maanoo ghalai utthee chalai |
ਸਾਦੁ ਨਾਹੀ ਇਵੇਹੀ ਗਲੈ ॥੨੪॥ saad naahee ivehee galai |24|
ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ raam jhurai dal melavai antar bal adhikaar |
ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ bantar kee sainaa seveeai man tan jujh apaar |
ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ seetaa lai geaa dahasiro lachhaman mooo saraap |
ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ naanak karataa karanahaar kar vekhai thaap uthaap |25|
ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ man meh jhoorai raamachand seetaa lachhaman jog |
ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ hanavantar aaraadhiaa aaeaa kar sanjog |
ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ bhoolaa dait na samajhee tin prabh kee kaam |
ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ naanak veparavaahu so kirat na mittee raam |26|
ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥ laahauar sehar jehar kehar savaa pehar |27|
ਮਹਲਾ ੩ ॥ mahalaa 3 |
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥ laahauar sehar amrit sar sifatee daa ghar |28|
ਮਹਲਾ ੧ ॥ mahalaa 1 |
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ audosaahai kiaa neesaanee tott na aavai anee |
ਉਦੋਸੀਅ ਘਰੇ ਹੀ ਵੁਠੀ ਕੁੜਿੲਂੀ ਰੰਨੀ ਧੰਮੀ ॥ audoseea ghare hee vutthee kurrienee ranee dhamee |
ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ satee ranee ghare siaapaa rovan koorree kamee |
ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥ jo levai so devai naahee khatte dam sahamee |29|
ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ pabar toon hareeaavalaa kavalaa kanchan van |
ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ kai dokharrai sarriohi kaalee hoeea dehuree naanak mai tan bhang |
ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ jaanaa paanee naa lahaan jai setee meraa sang |
ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥ jit dditthai tan parafurrai charrai chavagan van |30|
ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ raj na koee jeeviaa pahuch na chaliaa koe |
ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ giaanee jeevai sadaa sadaa suratee hee pat hoe |
ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ sarafai sarafai sadaa sadaa evai gee vihaae |
ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥ naanak kis no aakheeai vin puchhiaa hee lai jaae |31|
ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ dos na deahu raae no mat chalai jaan budtaa hovai |
ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥ galaan kare ghanereea taan anae pavanaa khaatee ttovai |32|
ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ poore kaa keea sabh kichh pooraa ghatt vadh kichh naahee |
ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥ naanak guramukh aisaa jaanai poore maanhi samaanhee |33|
Original Gurmukhi with romanized transliteration, via the GurbaniNow API. An English translation will be added once a cleared translation is available.