U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 115

Text

1

ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ aatamaa raam na poojanee doojai kiau sukh hoe |

2

ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥ haumai antar mail hai sabad na kaadteh dhoe |

3

ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥ naanak bin naavai mailiaa mue janam padaarath khoe |20|

4

ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ manamukh bole andhule tis meh aganee kaa vaas |

5

ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ baanee surat na bujhanee sabad na kareh pragaas |

6

ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ onaa aapanee andar sudh nahee gur bachan na kareh visaas |

7

ਗਿਆਨੀਆ ਅੰਦਰਿ ਗੁਰਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ giaaneea andar gurasabad hai nit har liv sadaa vigaas |

8

ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ har giaaneea kee rakhadaa hau sad balihaaree taas |

9

ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥ guramukh jo har sevade jan naanak taa kaa daas |21|

10

ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ maaeaa bhueiangam sarap hai jag gheriaa bikh maae |

11

ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ bikh kaa maaran har naam hai gur garurr sabad mukh paae |

12

ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ jin kau poorab likhiaa tin satigur miliaa aae |

13

ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ mil satigur niramal hoeaa bikh haumai geaa bilaae |

14

ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ guramukhaa ke mukh ujale har daragah sobhaa paae |

15

ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥ jan naanak sadaa kurabaan tin jo chaaleh satigur bhaae |22|

16

ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ satigur purakh niravair hai nit hiradai har liv laae |

17

ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ niravairai naal vair rachaaeidaa apanai ghar lookee laae |

18

ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ antar krodh ahankaar hai anadin jalai sadaa dukh paae |

19

ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ koorr bol bol nit bhaukade bikh khaadhe doojai bhaae |

20

ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ bikh maaeaa kaaran bharamade fir ghar ghar pat gavaae |

21

ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ besuaa kere poot jiau pitaa naam tis jaae |

22

ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ har har naam na chetanee karatai aap khuaae |

23

ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ har guramukh kirapaa dhaareean jan vichhurre aap milaae |

24

ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥ jan naanak tis balihaaranai jo satigur laage paae |23|

25

ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ naam lage se aoobare bin naavai jam pur jaanhi |

26

ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥ naanak bin naavai sukh nahee aae ge pachhutaeh |24|

27

ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ chintaa dhaavat reh ge taan man bheaa anand |

28

ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥ gur prasaadee bujheeai saa dhan sutee nichind |

29

ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥ jin kau poorab likhiaa tinaa bhettiaa gur govind |

30

ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥ naanak sahaje mil rahe har paaeaa paramaanand |25|

31

ਸਤਿਗੁਰੁ ਸੇਵਨਿ ਆਪਣਾ ਗੁਰਸਬਦੀ ਵੀਚਾਰਿ ॥ satigur sevan aapanaa gurasabadee veechaar |

32

ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ satigur kaa bhaanaa man lain har naam rakheh ur dhaar |

33

ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ aithai othai maneean har naam lage vaapaar |

34

ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ guramukh sabad siyaapade tith saachai darabaar |

35

ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ sachaa saudaa kharach sach antar piram piaar |

36

ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ jamakaal nerr na aavee aap bakhase karataar |

Original Gurmukhi with romanized transliteration, via the GurbaniNow API. An English translation will be added once a cleared translation is available.