Sikhism
Ang-1301 118
Text
ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ naanak kee prabh benatee har bhaavai bakhas milaae |41|
ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ man aavan jaan na sujhee naa sujhai darabaar |
ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ maaeaa mohi palettiaa antar agiaan gubaar |
ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ tab nar sutaa jaagiaa sir ddandd lagaa bahu bhaar |
ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ guramukhaan karaan upar har chetiaa se paaein mokh duaar |
ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ naanak aap ohi udhare sabh kuttanb tare paravaar |42|
ਸਬਦਿ ਮਰੈ ਸੋ ਮੁਆ ਜਾਪੈ ॥ sabad marai so muaa jaapai |
ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ gur parasaadee har ras dhraapai |
ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ har darageh gur sabad siyaapai |
ਬਿਨੁ ਸਬਦੈ ਮੁਆ ਹੈ ਸਭੁ ਕੋਇ ॥ bin sabadai muaa hai sabh koe |
ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ manamukh muaa apunaa janam khoe |
ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ har naam na cheteh ant dukh roe |
ਨਾਨਕ ਕਰਤਾ ਕਰੇ ਸੁ ਹੋਇ ॥੪੩॥ naanak karataa kare su hoe |43|
ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ ॥ guramukh budte kade naahee jinaa antar surat giaan |
ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ sadaa sadaa har gun raveh antar sehaj dhiaan |
ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ oe sadaa anand bibek raheh dukh sukh ek samaan |
ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥ tinaa nadaree iko aaeaa sabh aatam raam pachhaan |44|
ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥ manamukh baalak biradh samaan hai jinaa antar har surat naahee |
ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ vich haumai karam kamaavade sabh dharam raae kai jaanhee |
ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ guramukh hachhe niramale gur kai sabad subhaae |
ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ onaa mail patang na lagee ji chalan satigur bhaae |
ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ manamukh jootth na utarai je sau dhovan paae |
ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥ naanak guramukh melian gur kai ank samaae |45|
ਬੁਰਾ ਕਰੇ ਸੁ ਕੇਹਾ ਸਿਝੈ ॥ buraa kare su kehaa sijhai |
ਆਪਣੈ ਰੋਹਿ ਆਪੇ ਹੀ ਦਝੈ ॥ aapanai rohi aape hee dajhai |
ਮਨਮੁਖਿ ਕਮਲਾ ਰਗੜੈ ਲੁਝੈ ॥ manamukh kamalaa ragarrai lujhai |
ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ guramukh hoe tis sabh kichh sujhai |
ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥ naanak guramukh man siau lujhai |46|
ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ jinaa satigur purakh na sevio sabad na keeto veechaar |
ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ oe maanas joon na aakheean pasoo dtor gaavaar |
ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ onaa antar giaan na dhiaan hai har sau preet na piaar |
ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ manamukh mue vikaar meh mar jameh vaaro vaar |
ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ jeevadiaa no milai su jeevade har jagajeevan ur dhaar |
ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥ naanak guramukh sohane tith sachai darabaar |47|
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ har mandar har saajiaa har vasai jis naal |
ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ guramatee har paaeaa maaeaa moh parajaal |
ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ har mandar vasat anek hai nav nidh naam samaal |
ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ dhan bhagavantee naanakaa jinaa guramukh ladhaa har bhaal |
ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥ vaddabhaagee garr mandar khojiaa har hiradai paaeaa naal |48|
ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ manamukh deh dis fir rahe at tisanaa lobh vikaar |
Original Gurmukhi with romanized transliteration, via the GurbaniNow API. An English translation will be added once a cleared translation is available.