Sikhism
Ang-1301 119
Text
ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ maaeaa mohu na chukee mar jameh vaaro vaar |
ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ satigur sev sukh paaeaa at tisanaa taj vikaar |
ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥ janam maran kaa dukh geaa jan naanak sabad beechaar |49|
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ har har naam dhiaae man har daragah paaveh maan |
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ kilavikh paap sabh katteeeh haumai chukai gumaan |
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ guramukh kamal vigasiaa sabh aatam braham pachhaan |
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥ har har kirapaa dhaar prabh jan naanak jap har naam |50|
ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ dhanaasaree dhanavantee jaaneeai bhaaee jaan satigur kee kaar kamaae |
ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ tan man saupe jeea sau bhaaee le hukam firaau |
ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ jeh baisaaveh baisah bhaaee jeh bhejeh teh jaau |
ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ evadd dhan hor ko nahee bhaaee jevadd sachaa naau |
ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ sadaa sache ke gun gaavaan bhaaee sadaa sache kai sang rahaau |
ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ painan gun changiaaeea bhaaee aapanee pat ke saad aape khaae |
ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ tis kaa kiaa saalaaheeai bhaaee darasan kau bal jaae |
ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ satigur vich vaddeea vaddiaaeea bhaaee karam milai taan paae |
ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ eik hukam man na jaananee bhaaee doojai bhaae firaae |
ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ sangat dtoee naa milai bhaaee baisan milai na thaau |
ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ naanak hukam tinaa manaaeisee bhaaee jinaa dhure kamaaeaa naau |
ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥ tina vittahu hau vaariaa bhaaee tin kau sad balihaarai jaau |51|
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿੑ ॥ se daarreean sacheea ji gur charanee lagana |
ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨਿੑ ॥ anadin sevan gur aapanaa anadin anad rahana |
ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿੑ ॥੫੨॥ naanak se muh sohane sachai dar disana |52|
ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ mukh sache sach daarreea sach boleh sach kamaeh |
ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ sachaa sabad man vasiaa satigur maanhi samaanhi |
ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ sachee raasee sach dhan utam padavee paanhi |
ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ sach suneh sach man lain sachee kaar kamaeh |
ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ sachee daragah baisanaa sache maeh samaeh |
ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥ naanak vin satigur sach na paaeeai manamukh bhoole jaanhi |53|
ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ baabeehaa priau priau kare jalanidh prem piaar |
ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ gur mile seetal jal paaeaa sabh dookh nivaaranahaar |
ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ tis chukai sehaj aoopajai chukai kook pukaar |
ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥ naanak guramukh saant hoe naam rakhahu ur dhaar |54|
ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ baabeehaa toon sach chau sache sau liv laae |
ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ boliaa teraa thaae pavai guramukh hoe alaae |
ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ sabad cheen tikh utarai man lai rajaae |
Original Gurmukhi with romanized transliteration, via the GurbaniNow API. An English translation will be added once a cleared translation is available.