Sikhism
Ang-1301 120
Text
ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ chaare kunddaa jhok varasadaa boond pavai sehaj subhaae |
ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ jal hee te sabh aoopajai bin jal piaas na jaae |
ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ naanak har jal jin peea tis bhookh na laagai aae |55|
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ baabeehaa toon sehaj bol sachai sabad subhaae |
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ sabh kichh terai naal hai satigur deea dikhaae |
ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ aap pachhaaneh preetam milai vutthaa chhahabar laae |
ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ jhim jhim amrit varasadaa tisanaa bhukh sabh jaae |
ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ kook pukaar na hovee jotee jot milaae |
ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ naanak sukh savana sohaaganee sachai naam samaae |56|
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ dhurahu khasam bhejiaa sachai hukam patthaae |
ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ ॥ eind varasai deaa kar goorraee chhahabar laae |
ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ baabeehe tan man sukh hoe jaan tat boond muhi paae |
ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ an dhan bahutaa upajai dharatee sobhaa paae |
ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ anadin lok bhagat kare gur kai sabad samaae |
ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ aape sachaa bakhas le kar kirapaa karai rajaae |
ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ har gun gaavahu kaamanee sachai sabad samaae |
ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ bhai kaa sehaj seegaar karihu sach rahahu liv laae |
ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ naanak naamo man vasai har daragah le chhaddaae |57|
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ baabeehaa sagalee dharatee je fireh aoodd charreh aakaas |
ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ satigur miliai jal paaeeai chookai bhookh piaas |
ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ jeeo pindd sabh tis kaa sabh kichh tis kai paas |
ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ vin boliaa sabh kichh jaanadaa kis aagai keechai aradaas |
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ naanak ghatt ghatt eko varatadaa sabad kare paragaas |58|
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ naanak tisai basant hai ji satigur sev samaae |
ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ har vutthaa man tan sabh parafarrai sabh jag hareeaaval hoe |59|
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ sabade sadaa basant hai jit tan man hariaa hoe |
ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ naanak naam na veesarai jin siriaa sabh koe |60|
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ naanak tinaa basant hai jinaa guramukh vasiaa man soe |
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ har vutthai man tan parafarrai sabh jag hariaa hoe |61|
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ vaddarrai jhaal jhalunbhalai naavarraa leeai kis |
ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ naau leeai paramesarai bhanan gharran samarath |62|
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ harahatt bhee toon toon kareh boleh bhalee baan |
ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ saahib sadaa hadoor hai kiaa uchee kareh pukaar |
ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ jin jagat upaae har rang keea tisai vittahu kurabaan |
ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ aap chhoddeh taan sahu milai sachaa ehu veechaar |
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ haumai fikaa bolanaa bujh na sakaa kaar |
ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ van trin tribhavan tujhai dhiaaeidaa anadin sadaa vihaan |
ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ bin satigur kinai na paaeaa kar kar thake veechaar |
Original Gurmukhi with romanized transliteration, via the GurbaniNow API. An English translation will be added once a cleared translation is available.