Sikhism
Ang-1301 13
Text
ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ govid govid govid jap mukh aoojalaa paradhaan |
ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ naanak gur govind har jit mil har paaeaa naam |2|
ਪਉੜੀ ॥ paurree |
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ toon aape hee sidh saadhiko too aape hee jug jogeea |
ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ too aape hee ras raseearraa too aape hee bhog bhogeea |
ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ too aape aap varatadaa too aape kareh su hogeea |
ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ satasangat satigur dhan dhanuo dhan dhan dhano jit mil har bulag bulogeea |
ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥ sabh kahahu mukhahu har har hare har har hare har bolat sabh paap lahogeea |1|
ਸਲੋਕ ਮਃ ੪ ॥ salok mahalaa 4 |
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ har har har har naam hai guramukh paavai koe |
ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ haumai mamataa naas hoe duramat kadtai dhoe |
ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ naanak anadin gun ucharai jin kau dhur likhiaa hoe |1|
ਮਃ ੪ ॥ mahalaa 4 |
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ har aape aap deaal har aape kare su hoe |
ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ har aape aap varatadaa har jevadd avar na koe |
ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ jo har prabh bhaavai so theeai jo har prabh kare su hoe |
ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ keemat kinai na paaeea beant prabhoo har soe |
ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥ naanak guramukh har saalaahiaa tan man seetal hoe |2|
ਪਉੜੀ ॥ paurree |
ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ sabh jot teree jagajeevanaa too ghatt ghatt har rang ranganaa |
ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ sabh dhiaaveh tudh mere preetamaa too sat sat purakh niranjanaa |
ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ eik daataa sabh jagat bhikhaareea har jaacheh sabh mang manganaa |
ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ sevak tthaakur sabh toohai toohai guramatee har chang changanaa |
ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥ sabh kahahu mukhahu rikheekes hare rikheekes hare jit paaveh sabh fal falanaa |2|
ਸਲੋਕ ਮਃ ੪ ॥ salok mahalaa 4 |
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ har har naam dhiaae man har daragah paaveh maan |
ਜੋ ਇਛਹਿ ਸੋ ਫਲੁ ਪਾਇਸੀ ਗੁਰਸਬਦੀ ਲਗੈ ਧਿਆਨੁ ॥ jo ichheh so fal paaeisee gurasabadee lagai dhiaan |
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ kilavikh paap sabh katteeeh haumai chukai gumaan |
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ guramukh kamal vigasiaa sabh aatam braham pachhaan |
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ har har kirapaa dhaar prabh jan naanak jap har naam |1|
ਮਃ ੪ ॥ mahalaa 4 |
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ har har naam pavit hai naam japat dukh jaae |
ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ jin kau poorab likhiaa tin man vasiaa aae |
ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ satigur kai bhaanai jo chalai tin daalad dukh leh jaae |
ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ aapanai bhaanai kinai na paaeo jan vekhahu man pateeae |
ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ jan naanak daasan daas hai jo satigur laage paae |2|
ਪਉੜੀ ॥ paurree |
Original Gurmukhi with romanized transliteration, via the GurbaniNow API. An English translation will be added once a cleared translation is available.