U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 17

Text

1

ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ har suaamee har prabh tin mile jin likhiaa dhur har preet |

2

ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥ jan naanak naam dhiaaeaa gur bachan japio man cheet |1|

3

ਮਃ ੪ ॥ mahalaa 4 |

4

ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ har prabh sajan lorr lahu bhaag vasai vaddabhaag |

5

ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥ gur poorai dekhaaliaa naanak har liv laag |2|

6

ਪਉੜੀ ॥ paurree |

7

ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ dhan dhan suhaavee safal gharree jit har sevaa man bhaanee |

8

ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ har kathaa sunaavahu mere gurasikhahu mere har prabh akath kahaanee |

9

ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ kiau paaeeai kiau dekheeai meraa har prabh sugharr sujaanee |

10

ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ har mel dikhaae aap har gur bachanee naam samaanee |

11

ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥ tin vittahu naanak vaariaa jo japade har nirabaanee |10|

12

ਸਲੋਕ ਮਃ ੪ ॥ salok mahalaa 4 |

13

ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥ har prabh rate loeinaa giaan anjan gur dee |

14

ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥ mai prabh sajan paaeaa jan naanak sehaj milee |1|

15

ਮਃ ੪ ॥ mahalaa 4 |

16

ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ guramukh antar saant hai man tan naam samaae |

17

ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ naam chitavai naamo parrai naam rahai liv laae |

18

ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥ naam padaarath paaeeai chintaa gee bilaae |

19

ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ satigur miliai naam aoopajai trisanaa bhukh sabh jaae |

20

ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥ naanak naame ratiaa naamo palai paae |2|

21

ਪਉੜੀ ॥ paurree |

22

ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ tudh aape jagat upaae kai tudh aape vasagat keetaa |

23

ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ eik manamukh kar haaraaeian ikanaa mel guroo tinaa jeetaa |

24

ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥ har aootam har prabh naam hai gur bachan sabhaagai leetaa |

25

ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ dukh daalad sabho leh geaa jaan naau guroo har deetaa |

26

ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥ sabh sevahu mohano manamohano jagamohano jin jagat upaae sabho vas keetaa |11|

27

ਸਲੋਕ ਮਃ ੪ ॥ salok mahalaa 4 |

28

ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ man antar haumai rog hai bhram bhoole manamukh durajanaa |

29

ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥ naanak rog vayaae mil satigur saadhoo sajanaa |1|

30

ਮਃ ੪ ॥ mahalaa 4 |

31

ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ man tan taam sagaaravaa jaan dekhaa har naine |

32

ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥ naanak so prabh mai milai hau jeevaa sad sune |2|

33

ਪਉੜੀ ॥ paurree |

34

ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ jaganaath jagadeesar karate aparanpar purakh atol |

35

ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ har naam dhiaavahu mere gurasikhahu har aootam har naam amol |

36

ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ jin dhiaaeaa hiradai dinas raat te mile nahee har rol |

37

ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ vaddabhaagee sangat milai gur satigur pooraa bol |

38

ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥ sabh dhiaavahu nar naaraaeino naaraaeino jit chookaa jam jhagarr jhagol |12|

39

ਸਲੋਕ ਮਃ ੪ ॥ salok mahalaa 4 |

40

ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ har jan har har chaudiaa sar sandhiaa gaavaar |

41

ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ naanak har jan har liv ubare jin sandhiaa tis fir maar |1|

Original Gurmukhi with romanized transliteration, via the GurbaniNow API. An English translation will be added once a cleared translation is available.