Sikhism
Ang-1301 24
Text
ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥ raam naam tul aaur na upamaa jan naanak kripaa kareejai |8|1|
ਕਲਿਆਨ ਮਹਲਾ ੪ ॥ kaliaan mahalaa 4 |
ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥ raam gur paaras paras kareejai |
ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥ ham niragunee manoor at feeke mil satigur paaras keejai |1| rahaau |
ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ surag mukat baikuntth sabh baanchheh nit aasaa aas kareejai |
ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥ har darasan ke jan mukat na maangeh mil darasan tripat man dheejai |1|
ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ maaeaa mohu sabal hai bhaaree mohu kaalakh daag lageejai |
ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥ mere tthaakur ke jan alipat hai mukate jiau muragaaee pank na bheejai |2|
ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ chandan vaas bhueiangam verree kiv mileeai chandan leejai |
ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥ kaadt kharrag gur giaan karaaraa bikh chhed chhed ras peejai |3|
ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ aan aan samadhaa bahu keenee pal baisantar bhasam kareejai |
ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥ mahaa ugr paap saakat nar keene mil saadhoo lookee deejai |4|
ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ saadhoo saadh saadh jan neeke jin antar naam dhareejai |
ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥ paras niparas bhe saadhoo jan jan har bhagavaan dikheejai |5|
ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ saakat soot bahu gurajhee bhariaa kiau kar taan taneejai |
ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥ tant soot kichh nikasai naahee saakat sang na keejai |6|
ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ satigur saadhasangat hai neekee mil sangat raam raveejai |
ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥ antar ratan javehar maanak gur kirapaa te leejai |7|
ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ meraa tthaakur vaddaa vaddaa hai suaamee ham kiau kar milah mileejai |
ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥ naanak mel milaae gur pooraa jan kau pooran deejai |8|2|
ਕਲਿਆਨੁ ਮਹਲਾ ੪ ॥ kaliaan mahalaa 4 |
ਰਾਮਾ ਰਮ ਰਾਮੋ ਰਾਮੁ ਰਵੀਜੈ ॥ raamaa ram raamo raam raveejai |
ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥ saadhoo saadh saadh jan neeke mil saadhoo har rang keejai |1| rahaau |
ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ jeea jant sabh jag hai jetaa man ddolat ddol kareejai |
ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥ kripaa kripaa kar saadh milaavahu jag thaman kau tham deejai |1|
ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ basudhaa talai talai sabh aoopar mil saadhoo charan ruleejai |
ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥ at aootam at aootam hovahu sabh sisatt charan tal deejai |2|
ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥ guramukh jot bhalee siv neekee aan paanee sakat bhareejai |
ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥ mainadant nikase gur bachanee saar chab chab har ras peejai |3|
ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ raam naam anugrahu bahu keea gur saadhoo purakh mileejai |
ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥ gun raam naam bisatheeran kee har sagal bhavan jas deejai |4|
ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ saadhoo saadh saadh man preetam bin dekhe reh na sakeejai |
ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥੫॥ jiau jal meen jalan jal preet hai khin jal bin foott mareejai |5|
Original Gurmukhi with romanized transliteration, via the GurbaniNow API. An English translation will be added once a cleared translation is available.