Sikhism
Ang-1301 28
Text
ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ dookhaa te sukh aoopajeh sookhee hoveh dookh |
ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥ jit mukh too saalaaheeeh tith mukh kaisee bhookh |3|
ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ naanak moorakh ek too avar bhalaa saisaar |
ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥ jit tan naam na aoopajai se tan hohi khuaar |4|2|
ਪ੍ਰਭਾਤੀ ਮਹਲਾ ੧ ॥ prabhaatee mahalaa 1 |
ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ jai kaaran bed brahamai uchare sankar chhoddee maaeaa |
ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥ jai kaaran sidh bhe udaasee devee maram na paaeaa |1|
ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ baabaa man saachaa mukh saachaa kaheeai tareeai saachaa hoee |
ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥ dusaman dookh na aavai nerrai har mat paavai koee |1| rahaau |
ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ agan binb pavanai kee baanee teen naam ke daasaa |
ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥ te tasakar jo naam na leveh vaaseh kott panchaasaa |2|
ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ je ko ek karai changiaaee man chit bahut bafaavai |
ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥ ete gun eteea changiaaeea dee na pachhotaavai |3|
ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ tudh saalaahan tin dhan palai naanak kaa dhan soee |
ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥ je ko jeeo kahai onaa kau jam kee talab na hoee |4|3|
ਪ੍ਰਭਾਤੀ ਮਹਲਾ ੧ ॥ prabhaatee mahalaa 1 |
ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ jaa kai roop naahee jaat naahee naahee mukh maasaa |
ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥ satigur mile niranjan paaeaa terai naam hai nivaasaa |1|
ਅਉਧੂ ਸਹਜੇ ਤਤੁ ਬੀਚਾਰਿ ॥ aaudhoo sahaje tat beechaar |
ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥ jaa te fir na aavahu saisaar |1| rahaau |
ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ jaa kai karam naahee dharam naahee naahee such maalaa |
ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥ siv jot kanahu budh paaee satiguroo rakhavaalaa |2|
ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ jaa kai barat naahee nem naahee naahee bakabaaee |
ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥ gat avagat kee chint naahee satiguroo furamaaee |3|
ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ jaa kai aas naahee niraas naahee chit surat samajhaaee |
ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥ tant kau param tant miliaa naanakaa budh paaee |4|4|
ਪ੍ਰਭਾਤੀ ਮਹਲਾ ੧ ॥ prabhaatee mahalaa 1 |
ਤਾ ਕਾ ਕਹਿਆ ਦਰਿ ਪਰਵਾਣੁ ॥ taa kaa kahiaa dar paravaan |
ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥ bikh amrit due sam kar jaan |1|
ਕਿਆ ਕਹੀਐ ਸਰਬੇ ਰਹਿਆ ਸਮਾਇ ॥ kiaa kaheeai sarabe rahiaa samaae |
ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥ jo kichh varatai sabh teree rajaae |1| rahaau |
ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ pragattee jot chookaa abhimaan |
ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥ satigur deea amrit naam |2|
ਕਲਿ ਮਹਿ ਆਇਆ ਸੋ ਜਨੁ ਜਾਣੁ ॥ kal meh aaeaa so jan jaan |
ਸਾਚੀ ਦਰਗਹ ਪਾਵੈ ਮਾਣੁ ॥੩॥ saachee daragah paavai maan |3|
ਕਹਣਾ ਸੁਨਣਾ ਅਕਥ ਘਰਿ ਜਾਇ ॥ kahanaa sunanaa akath ghar jaae |
ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥ kathanee badanee naanak jal jaae |4|5|
ਪ੍ਰਭਾਤੀ ਮਹਲਾ ੧ ॥ prabhaatee mahalaa 1 |
ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ amrit neer giaan man majan atthasatth teerath sang gahe |
ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥੧॥ gur upades javaahar maanak seve sikh suo khoj lahai |1|
ਗੁਰ ਸਮਾਨਿ ਤੀਰਥੁ ਨਹੀ ਕੋਇ ॥ gur samaan teerath nahee koe |
ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥ sar santokh taas gur hoe |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.