U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 45

Text

1

ਭਉ ਖਾਣਾ ਪੀਣਾ ਸੁਖੁ ਸਾਰੁ ॥ bhau khaanaa peenaa sukh saar |

2

ਹਰਿ ਜਨ ਸੰਗਤਿ ਪਾਵੈ ਪਾਰੁ ॥ har jan sangat paavai paar |

3

ਸਚੁ ਬੋਲੈ ਬੋਲਾਵੈ ਪਿਆਰੁ ॥ sach bolai bolaavai piaar |

4

ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥ gur kaa sabad karanee hai saar |7|

5

ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ har jas karam dharam pat poojaa |

6

ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ kaam krodh aganee meh bhoonjaa |

7

ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ har ras chaakhiaa tau man bheejaa |

8

ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥ pranavat naanak avar na doojaa |8|5|

9

ਪ੍ਰਭਾਤੀ ਮਹਲਾ ੧ ॥ prabhaatee mahalaa 1 |

10

ਰਾਮ ਨਾਮੁ ਜਪਿ ਅੰਤਰਿ ਪੂਜਾ ॥ raam naam jap antar poojaa |

11

ਗੁਰਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥ gurasabad veechaar avar nahee doojaa |1|

12

ਏਕੋ ਰਵਿ ਰਹਿਆ ਸਭ ਠਾਈ ॥ eko rav rahiaa sabh tthaaee |

13

ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥ avar na deesai kis pooj charraaee |1| rahaau |

14

ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ man tan aagai jeearraa tujh paas |

15

ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥ jiau bhaavai tiau rakhahu aradaas |2|

16

ਸਚੁ ਜਿਹਵਾ ਹਰਿ ਰਸਨ ਰਸਾਈ ॥ sach jihavaa har rasan rasaaee |

17

ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥ guramat chhoottas prabh saranaaee |3|

18

ਕਰਮ ਧਰਮ ਪ੍ਰਭਿ ਮੇਰੈ ਕੀਏ ॥ karam dharam prabh merai kee |

19

ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥ naam vaddaaee sir karamaan kee |4|

20

ਸਤਿਗੁਰ ਕੈ ਵਸਿ ਚਾਰਿ ਪਦਾਰਥ ॥ satigur kai vas chaar padaarath |

21

ਤੀਨਿ ਸਮਾਏ ਏਕ ਕ੍ਰਿਤਾਰਥ ॥੫॥ teen samaae ek kritaarath |5|

22

ਸਤਿਗੁਰਿ ਦੀਏ ਮੁਕਤਿ ਧਿਆਨਾਂ ॥ satigur dee mukat dhiaanaan |

23

ਹਰਿ ਪਦੁ ਚੀਨਿੑ ਭਏ ਪਰਧਾਨਾ ॥੬॥ har pad cheena bhe paradhaanaa |6|

24

ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ man tan seetal gur boojh bujhaaee |

25

ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥ prabh nivaaje kin keemat paaee |7|

26

ਕਹੁ ਨਾਨਕ ਗੁਰਿ ਬੂਝ ਬੁਝਾਈ ॥ kahu naanak gur boojh bujhaaee |

27

ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥ naam binaa gat kinai na paaee |8|6|

28

ਪ੍ਰਭਾਤੀ ਮਹਲਾ ੧ ॥ prabhaatee mahalaa 1 |

29

ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ eik dhur bakhas le gur poorai sachee banat banaaee |

30

ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥ har rang raate sadaa rang saachaa dukh bisare pat paaee |1|

31

ਝੂਠੀ ਦੁਰਮਤਿ ਕੀ ਚਤੁਰਾਈ ॥ jhootthee duramat kee chaturaaee |

32

ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥ binasat baar na laagai kaaee |1| rahaau |

33

ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ manamukh kau dukh darad viaapas manamukh dukh na jaaee |

34

ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥ sukh dukh daataa guramukh jaataa mel le saranaaee |2|

35

ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ manamukh te abh bhagat na hovas haumai pacheh divaane |

36

ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥ eihu manooaa khin aoobh peaalee jab lag sabad na jaane |3|

37

ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ bhookh piaasaa jag bheaa tipat nahee bin satigur paae |

38

ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥ sahajai sehaj milai sukh paaeeai daragah paidhaa jaae |4|

39

ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ daragah daanaa beenaa ik aape niramal gur kee baanee |

40

ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥ aape surataa sach veechaaras aape boojhai pad nirabaanee |5|

41

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ jal tarang aganee pavanai fun trai mil jagat upaaeaa |

42

ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥ aisaa bal chhal tin kau deea hukamee tthaak rahaaeaa |6|

43

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ aise jan virale jag andar parakh khajaanai paaeaa |

44

ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥ jaat varan te bhe ateetaa mamataa lobh chukaaeaa |7|

45

ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ naam rate teerath se niramal dukh haumai mail chukaaeaa |

46

ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥ naanak tin ke charan pakhaalai jinaa guramukh saachaa bhaaeaa |8|7|

Original Gurmukhi with romanized transliteration, via the GurbaniNow API. An English translation will be added once a cleared translation is available.