Sikhism
Ang-1301 46
Text
ਪ੍ਰਭਾਤੀ ਮਹਲਾ ੩ ਬਿਭਾਸ ॥ prabhaatee mahalaa 3 bibhaas |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ gur parasaadee vekh too har mandar terai naal |
ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮੑਾਲਿ ॥੧॥ har mandar sabade khojeeai har naamo lehu samaal |1|
ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ man mere sabad rapai rang hoe |
ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ sachee bhagat sachaa har mandar pragattee saachee soe |1| rahaau |
ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ har mandar ehu sareer hai giaan ratan paragatt hoe |
ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥ manamukh mool na jaananee maanas har mandar na hoe |2|
ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ har mandar har jeeo saajiaa rakhiaa hukam savaar |
ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥ dhur lekh likhiaa su kamaavanaa koe na mettanahaar |3|
ਸਬਦੁ ਚੀਨਿੑ ਸੁਖੁ ਪਾਇਆ ਸਚੈ ਨਾਇ ਪਿਆਰ ॥ sabad cheena sukh paaeaa sachai naae piaar |
ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥ har mandar sabade sohanaa kanchan kott apaar |4|
ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ har mandar ehu jagat hai gur bin ghorandhaar |
ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥ doojaa bhaau kar poojade manamukh andh gavaar |5|
ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ jithai lekhaa mangeeai tithai deh jaat na jaae |
ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥ saach rate se ubare dukhee doojai bhaae |6|
ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ har mandar meh naam nidhaan hai naa boojheh mugadh gavaar |
ਗੁਰ ਪਰਸਾਦੀ ਚੀਨਿੑਆ ਹਰਿ ਰਾਖਿਆ ਉਰਿ ਧਾਰਿ ॥੭॥ gur parasaadee cheenaa har raakhiaa ur dhaar |7|
ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ gur kee baanee gur te jaatee ji sabad rate rang laae |
ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥ pavit paavan se jan niramal har kai naam samaae |8|
ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ har mandar har kaa haatt hai rakhiaa sabad savaar |
ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥ tis vich saudaa ek naam guramukh lain savaar |9|
ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ har mandar meh man lohatt hai mohiaa doojai bhaae |
ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥ paaras bhettiai kanchan bheaa keemat kahee na jaae |10|
ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ har mandar meh har vasai sarab nirantar soe |
ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥ naanak guramukh vanajeeai sachaa saudaa hoe |11|1|
ਪ੍ਰਭਾਤੀ ਮਹਲਾ ੩ ॥ prabhaatee mahalaa 3 |
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ bhai bhaae jaage se jan jaagran kareh haumai mail utaar |
ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ sadaa jaageh ghar apanaa raakheh panch tasakar kaadteh maar |1|
ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ man mere guramukh naam dhiaae |
ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ jit maarag har paaeeai man seee karam kamaae |1| rahaau |
ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ guramukh sehaj dhun aoopajai dukh haumai vichahu jaae |
ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥ har naamaa har man vasai sahaje har gun gaae |2|
ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ guramatee mukh sohane har raakhiaa ur dhaar |
ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥ aithai othai sukh ghanaa jap har har utare paar |3|
Original Gurmukhi with romanized transliteration, via the GurbaniNow API. An English translation will be added once a cleared translation is available.