U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 78

Text

1

ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥ kijh na bujhai kijh na sujhai duneea gujhee bhaeh |

2

ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥ saaneen merai changaa keetaa naahee ta han bhee dajhaan aaeh |3|

3

ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ fareedaa je jaanaa til thorrarre samal buk bharee |

4

ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥ je jaanaa sahu nandtarraa taan thorraa maan karee |4|

5

ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ je jaanaa larr chhijanaa peeddee paaeen gandt |

6

ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥ tai jevadd mai naeh ko sabh jag dditthaa handt |5|

7

ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ fareedaa je too akal lateef kaale likh na lekh |

8

ਆਪਨੜੇ ਗਿਰੀਵਾਨ ਮਹਿ ਸਿਰੁ ਨਂੀਵਾਂ ਕਰਿ ਦੇਖੁ ॥੬॥ aapanarre gireevaan meh sir naneevaan kar dekh |6|

9

ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨੑਾ ਨ ਮਾਰੇ ਘੁੰਮਿ ॥ fareedaa jo tai maaran mukeean tinaa na maare ghunm |

10

ਆਪਨੜੈ ਘਰਿ ਜਾਈਐ ਪੈਰ ਤਿਨੑਾ ਦੇ ਚੁੰਮਿ ॥੭॥ aapanarrai ghar jaaeeai pair tinaa de chunm |7|

11

ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ fareedaa jaan tau khattan vel taan too rataa dunee siau |

12

ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥ marag savaaee neehi jaan bhariaa taan ladiaa |8|

13

ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ dekh fareedaa ju theea daarree hoee bhoor |

14

ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥ agahu nerraa aaeaa pichhaa rahiaa door |9|

15

ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ dekh fareedaa ji theea sakar hoee vis |

16

ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥ saanee baajhahu aapane vedan kaheeai kis |10|

17

ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ fareedaa akhee dekh pateeneean sun sun reene kan |

18

ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥ saakh pakandee aaeea hor karendee van |11|

19

ਫਰੀਦਾ ਕਾਲਂੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ fareedaa kaalanee jinee na raaviaa dhaulee raavai koe |

20

ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥ kar saanee siau piraharree rang navelaa hoe |12|

21

ਮਃ ੩ ॥ mahalaa 3 |

22

ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥ fareedaa kaalee dhaulee saahib sadaa hai je ko chit kare |

23

ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ aapanaa laaeaa piram na lagee je lochai sabh koe |

24

ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥ ehu piram piaalaa khasam kaa jai bhaavai tai dee |13|

25

ਫਰੀਦਾ ਜਿਨੑ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ fareedaa jina loein jag mohiaa se loein mai dditth |

26

ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥ kajal rekh na sahadiaa se pankhee sooe bahitth |14|

27

ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ fareedaa kookediaa chaangediaa matee dediaa nit |

28

ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥ jo saitaan vanyaaeaa se kit fereh chit |15|

29

ਫਰੀਦਾ ਥੀਉ ਪਵਾਹੀ ਦਭੁ ॥ fareedaa theeo pavaahee dabh |

30

ਜੇ ਸਾਂਈ ਲੋੜਹਿ ਸਭੁ ॥ je saanee lorreh sabh |

31

ਇਕੁ ਛਿਜਹਿ ਬਿਆ ਲਤਾੜੀਅਹਿ ॥ eik chhijeh biaa lataarreeeh |

32

ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥ taan saaee dai dar vaarreeeh |16|

33

ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ fareedaa khaak na nindeeai khaakoo jedd na koe |

34

ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥ jeevadiaa pairaa talai mueaa upar hoe |17|

35

ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ fareedaa jaa lab taa nehu kiaa lab ta koorraa nehu |

36

ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥ kichar jhat laghaaeeai chhapar tuttai mehu |18|

37

ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ fareedaa jangal jangal kiaa bhaveh van kanddaa morrehi |

38

ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥ vasee rab hiaaleeai jangal kiaa dtoodtehi |19|

39

ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮਿੑ ॥ fareedaa inee nikee jangheeai thal ddoongar bhavioma |

40

ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥ aj fareedai koojarraa sai kohaan theeom |20|

41

ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥ fareedaa raatee vaddeean dhukh dhukh utthan paas |

Original Gurmukhi with romanized transliteration, via the GurbaniNow API. An English translation will be added once a cleared translation is available.