Sikhism
Ang-1301 80
Text
ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ budtaa hoaa sekh fareed kanban lagee deh |
ਜੇ ਸਉ ਵਰਿੑਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥ je sau varaa jeevanaa bhee tan hosee kheh |41|
ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ fareedaa baar paraaeiai baisanaa saanee mujhai na dehi |
ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥ je too evai rakhasee jeeo sareerahu lehi |42|
ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥ kandh kuhaarraa sir gharraa van kai sar lohaar |
ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥ fareedaa hau lorree sahu aapanaa too lorreh angiaar |43|
ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ fareedaa ikanaa aattaa agalaa ikanaa naahee lon |
ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥ agai ge sinyaapasan chottaan khaasee kaun |44|
ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥ paas damaame chhat sir bheree saddo radd |
ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥ jaae sute jeeraan meh thee ateemaa gadd |45|
ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ fareedaa kotthe manddap maarreea usaarede bhee ge |
ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥ koorraa saudaa kar ge goree aae pe |46|
ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥ fareedaa khintharr mekhaa agaleea jind na kaaee mekh |
ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥ vaaree aapo aapanee chale masaaeik sekh |47|
ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥ fareedaa duhu deevee balandiaa malak bahitthaa aae |
ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥ garr leetaa ghatt luttiaa deevarre geaa bujhaae |48|
ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥ fareedaa vekh kapaahai ji theea ji sir theea tilaah |
ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ kamaadai ar kaagadai kune koeiliaah |
ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥ mande amal karediaa eeh sajaae tinaah |49|
ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ fareedaa kan musalaa soof gal dil kaatee gurr vaat |
ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥ baahar disai chaananaa dil andhiaaree raat |50|
ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ fareedaa ratee rat na nikalai je tan cheerai koe |
ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥ jo tan rate rab siau tin tan rat na hoe |51|
ਮਃ ੩ ॥ mahalaa 3 |
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ eihu tan sabho rat hai rat bin tan na hoe |
ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥ jo seh rate aapane tith tan lobh rat na hoe |
ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ bhai peiai tan kheen hoe lobh rat vichahu jaae |
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ jiau baisantar dhaat sudh hoe tiau har kaa bhau duramat mail gavaae |
ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥ naanak te jan sohane ji rate har rang laae |52|
ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ fareedaa soee saravar dtoodt lahu jithahu labhee vath |
ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥ chhaparr dtoodtai kiaa hovai chikarr ddubai hath |53|
ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ fareedaa nandtee kant na raavio vaddee thee mueeaas |
ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥ dhan kookendee gor men tai seh naa mileeaas |54|
ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ fareedaa sir paliaa daarree palee muchhaan bhee paleean |
ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥ re man gahile baavale maaneh kiaa raleean |55|
ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ fareedaa kotthe dhukan ketarraa pir needarree nivaar |
ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥ jo dih ladhe gaanave ge vilaarr vilaarr |56|
ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ fareedaa kotthe manddap maarreea et na laae chit |
ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥ mittee pee atolavee koe na hosee mit |57|
ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ fareedaa manddap maal na laae marag sataanee chit dhar |
Original Gurmukhi with romanized transliteration, via the GurbaniNow API. An English translation will be added once a cleared translation is available.