Sikhism
Ang-1301 82
Text
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ dehee rog na lagee palai sabh kichh paae |78|
ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ fareedaa pankh paraahunee dunee suhaavaa baag |
ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥ naubat vajee subah siau chalan kaa kar saaj |79|
ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ fareedaa raat kathooree vanddeeai sutiaa milai na bhaau |
ਜਿੰਨੑਾ ਨੈਣ ਨਂੀਦ੍ਰਾਵਲੇ ਤਿੰਨੑਾ ਮਿਲਣੁ ਕੁਆਉ ॥੮੦॥ jinaa nain naneedraavale tinaa milan kuaau |80|
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ fareedaa mai jaaniaa dukh mujh koo dukh sabaaeiai jag |
ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥ aooche charr kai dekhiaa taan ghar ghar ehaa ag |81|
ਮਹਲਾ ੫ ॥ mahalaa 5 |
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ fareedaa bhoom rangaavalee manjh visoolaa baag |
ਜੋ ਜਨ ਪੀਰਿ ਨਿਵਾਜਿਆ ਤਿੰਨੑਾ ਅੰਚ ਨ ਲਾਗ ॥੮੨॥ jo jan peer nivaajiaa tinaa anch na laag |82|
ਮਹਲਾ ੫ ॥ mahalaa 5 |
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ fareedaa umar suhaavarree sang suvanarree deh |
ਵਿਰਲੇ ਕੇਈ ਪਾਈਅਨਿ ਜਿੰਨੑਾ ਪਿਆਰੇ ਨੇਹ ॥੮੩॥ virale keee paaeean jinaa piaare neh |83|
ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ kandhee vehan na dtaeh tau bhee lekhaa devanaa |
ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥ jidhar rab rajaae vehan tidaaoo gnau kare |84|
ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ fareedaa ddukhaa setee dihu geaa soolaan setee raat |
ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥ kharraa pukaare paatanee berraa kapar vaat |85|
ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ lamee lamee nadee vahai kandhee kerai het |
ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥ berre no kapar kiaa kare je paatan rahai suchet |86|
ਫਰੀਦਾ ਗਲਂੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ fareedaa galanee su sajan veeh ik dtoondtedee na lahaan |
ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨੑਾ ਮਾ ਪਿਰੀ ॥੮੭॥ dhukhaan jiau maanleeh kaaran tinaa maa piree |87|
ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ fareedaa ihu tan bhaukanaa nit nit dukheeai kaun |
ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥ kanee buje de rahaan kitee vagai paun |88|
ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿੑ ॥ fareedaa rab khajooree pakeean maakhia nee vahana |
ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥ jo jo vanyain ddeeharraa so umar hath pavan |89|
ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ fareedaa tan sukaa pinjar theea taleean khoonddeh kaag |
ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ajai su rab na baahurrio dekh bande ke bhaag |90|
ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ kaagaa karang dtandtoliaa sagalaa khaaeaa maas |
ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ e due nainaa mat chhuhau pir dekhan kee aas |91|
ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥ kaagaa choondd na pinjaraa basai ta uddar jaeh |
ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥ jit pinjarai meraa sahu vasai maas na tidoo khaeh |92|
ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ fareedaa gor nimaanee sadd kare nighariaa ghar aau |
ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥ sarapar maithai aavanaa maranahu naa ddariaahu |93|
ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ enee loeinee dekhadiaa ketee chal gee |
ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥ fareedaa lokaan aapo aapanee mai aapanee pee |94|
ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ aap savaareh mai mileh mai miliaa sukh hoe |
ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥ fareedaa je too meraa hoe raheh sabh jag teraa hoe |95|
ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ kandhee utai rukharraa kicharak banai dheer |
ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥ fareedaa kachai bhaanddai rakheeai kichar taaee neer |96|
ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥ fareedaa mehal nisakhan reh ge vaasaa aaeaa tal |
Original Gurmukhi with romanized transliteration, via the GurbaniNow API. An English translation will be added once a cleared translation is available.