Sikhism
Ang-151 10
Text
ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ tin toon visareh ji doojai bhaae |
ਮਨਮੁਖ ਅਗਿਆਨੀ ਜੋਨੀ ਪਾਏ ॥੨॥ manamukh agiaanee jonee paae |2|
ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ jin ik man tutthaa se satigur sevaa laae |
ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ jin ik man tutthaa tin har man vasaae |
ਗੁਰਮਤੀ ਹਰਿ ਨਾਮਿ ਸਮਾਏ ॥੩॥ guramatee har naam samaae |3|
ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ jinaa potai pun se giaan beechaaree |
ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ jinaa potai pun tin haumai maaree |
ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥ naanak jo naam rate tin kau balihaaree |4|7|27|
ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |
ਤੂੰ ਅਕਥੁ ਕਿਉ ਕਥਿਆ ਜਾਹਿ ॥ toon akath kiau kathiaa jaeh |
ਗੁਰਸਬਦੁ ਮਾਰਣੁ ਮਨ ਮਾਹਿ ਸਮਾਹਿ ॥ gurasabad maaran man maeh samaeh |
ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥ tere gun anek keemat neh paeh |1|
ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ jis kee baanee tis maeh samaanee |
ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥ teree akath kathaa gur sabad vakhaanee |1| rahaau |
ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ jeh satigur teh satasangat banaaee |
ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ jeh satigur sahaje har gun gaaee |
ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥ jeh satigur tahaa haumai sabad jalaaee |2|
ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ guramukh sevaa mahalee thaau paae |
ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ guramukh antar har naam vasaae |
ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥ guramukh bhagat har naam samaae |3|
ਆਪੇ ਦਾਤਿ ਕਰੇ ਦਾਤਾਰੁ ॥ aape daat kare daataar |
ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ poore satigur siau lagai piaar |
ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥ naanak naam rate tin kau jaikaar |4|8|28|
ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |
ਏਕਸੁ ਤੇ ਸਭਿ ਰੂਪ ਹਹਿ ਰੰਗਾ ॥ ekas te sabh roop heh rangaa |
ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ paun paanee baisantar sabh sehalangaa |
ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥ bhin bhin vekhai har prabh rangaa |1|
ਏਕੁ ਅਚਰਜੁ ਏਕੋ ਹੈ ਸੋਈ ॥ ek acharaj eko hai soee |
ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥ guramukh veechaare viralaa koee |1| rahaau |
ਸਹਜਿ ਭਵੈ ਪ੍ਰਭੁ ਸਭਨੀ ਥਾਈ ॥ sehaj bhavai prabh sabhanee thaaee |
ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ kahaa gupat pragatt prabh banat banaaee |
ਆਪੇ ਸੁਤਿਆ ਦੇਇ ਜਗਾਈ ॥੨॥ aape sutiaa dee jagaaee |2|
ਤਿਸ ਕੀ ਕੀਮਤਿ ਕਿਨੈ ਨ ਹੋਈ ॥ tis kee keemat kinai na hoee |
ਕਹਿ ਕਹਿ ਕਥਨੁ ਕਹੈ ਸਭੁ ਕੋਈ ॥ keh keh kathan kahai sabh koee |
ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥ gur sabad samaavai boojhai har soee |3|
ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ sun sun vekhai sabad milaae |
ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ vaddee vaddiaaee gur sevaa te paae |
ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥ naanak naam rate har naam samaae |4|9|29|
ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |
ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ manamukh sootaa maaeaa mohi piaar |
ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ guramukh jaage gun giaan beechaar |
ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥ se jan jaage jin naam piaar |1|
ਸਹਜੇ ਜਾਗੈ ਸਵੈ ਨ ਕੋਇ ॥ sahaje jaagai savai na koe |
ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥ poore gur te boojhai jan koe |1| rahaau |
ਅਸੰਤੁ ਅਨਾੜੀ ਕਦੇ ਨ ਬੂਝੈ ॥ asant anaarree kade na boojhai |
ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ kathanee kare tai maaeaa naal loojhai |
ਅੰਧੁ ਅਗਿਆਨੀ ਕਦੇ ਨ ਸੀਝੈ ॥੨॥ andh agiaanee kade na seejhai |2|
ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ eis jug meh raam naam nisataaraa |
ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ viralaa ko paae gur sabad veechaaraa |
ਆਪਿ ਤਰੈ ਸਗਲੇ ਕੁਲ ਉਧਾਰਾ ॥੩॥ aap tarai sagale kul udhaaraa |3|
Original Gurmukhi with romanized transliteration, via the GurbaniNow API. An English translation will be added once a cleared translation is available.