U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 17

Text

1

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ jitanee bhookh an ras saad hai titanee bhookh fir laagai |

2

ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ jis har aap kripaa kare so veche sir gur aagai |

3

ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥ jan naanak har ras tripatiaa fir bhookh na laagai |4|4|10|48|

4

ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |

5

ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ hamarai man chit har aas nit kiau dekhaa har daras tumaaraa |

6

ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ jin preet laaee so jaanataa hamarai man chit har bahut piaaraa |

7

ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥ hau kurabaanee gur aapane jin vichhurriaa meliaa meraa sirajanahaaraa |1|

8

ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ mere raam ham paapee saran pare har duaar |

9

ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ mat niragun ham melai kabahoon apunee kirapaa dhaar |1| rahaau |

10

ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ hamare avagun bahut bahut hai bahu baar baar har ganat na aavai |

11

ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ toon gunavantaa har har deaal har aape bakhas laihi har bhaavai |

12

ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥ ham aparaadhee raakhe gur sangatee upades deeo har naam chhaddaavai |2|

13

ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ tumare gun kiaa kahaa mere satiguraa jab gur bolah tab bisam hoe jaae |

14

ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ham jaise aparaadhee avar koee raakhai jaise ham satigur raakh lee chhaddaae |

15

ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥ toon gur pitaa toonhai gur maataa toon gur bandhap meraa sakhaa sakhaae |3|

16

ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ jo hamaree bidh hotee mere satiguraa saa bidh tum har jaanahu aape |

17

ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ham rulate firate koee baat na poochhataa gur satigur sang keere ham thaape |

18

ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ dhan dhan guroo naanak jan keraa jit miliai chooke sabh sog santaape |4|5|11|49|

19

ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |

20

ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ kanchan naaree meh jeeo lubhat hai mohu meetthaa maaeaa |

21

ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ghar mandar ghorre khusee man an ras laaeaa |

22

ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ har prabh chit na aavee kiau chhoottaa mere har raaeaa |1|

23

ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ mere raam ih neech karam har mere |

24

ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ gunavantaa har har deaal kar kirapaa bakhas avagan sabh mere |1| rahaau |

25

ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ kichh roop nahee kichh jaat naahee kichh dtang na meraa |

26

ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ kiaa muhu lai bolah gun bihoon naam japiaa na teraa |

27

ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥ ham paapee sang gur ubare pun satigur keraa |2|

28

ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ sabh jeeo pindd mukh nak deea varatan kau paanee |

29

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ an khaanaa kaparr painan deea ras an bhogaanee |

30

ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥ jin dee su chit na aavee pasoo hau kar jaanee |3|

31

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ sabh keetaa teraa varatadaa toon antarajaamee |

32

ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ham jant vichaare kiaa karah sabh khel tum suaamee |

33

ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥ jan naanak haatt vihaajhiaa har gulam gulaamee |4|6|12|50|

Original Gurmukhi with romanized transliteration, via the GurbaniNow API. An English translation will be added once a cleared translation is available.