Sikhism
Ang-151 24
Text
ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ sant janaa mil paaeaa mere govidaa meraa har prabh sajan sainee jeeo |
ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥ har aae miliaa jagajeevan mere govindaa mai sukh vihaanee rainee jeeo |2|
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ mai melahu sant meraa har prabh sajan mai man tan bhukh lagaaeea jeeo |
ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ hau reh na skau bin dekhe mere preetam mai antar birahu har laaeea jeeo |
ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ har raaeaa meraa sajan piaaraa gur mele meraa man jeevaaeea jeeo |
ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ merai man tan aasaa pooreea mere govindaa har miliaa man vaadhaaeea jeeo |3|
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ vaaree mere govindaa vaaree mere piaariaa hau tudh vittarriahu sad vaaree jeeo |
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ merai man tan prem piram kaa mere govidaa har poonjee raakh hamaaree jeeo |
ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ satigur visatt mel mere govindaa har mele kar raibaaree jeeo |
ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥ har naam deaa kar paaeaa mere govindaa jan naanak saran tumaaree jeeo |4|3|29|67|
ਗਉੜੀ ਮਾਝ ਮਹਲਾ ੪ ॥ gaurree maajh mahalaa 4 |
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ chojee mere govindaa chojee mere piaariaa har prabh meraa chojee jeeo |
ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ har aape kaanau upaaeidaa mere govidaa har aape gopee khojee jeeo |
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ har aape sabh ghatt bhogadaa mere govindaa aape raseea bhogee jeeo |
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ har sujaan na bhulee mere govindaa aape satigur jogee jeeo |1|
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ aape jagat upaaeidaa mere govidaa har aap khelai bahu rangee jeeo |
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ eikanaa bhog bhogaaeidaa mere govindaa ik nagan fireh nang nangee jeeo |
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ aape jagat upaaeidaa mere govidaa har daan devai sabh mangee jeeo |
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ bhagataa naam aadhaar hai mere govindaa har kathaa mangeh har changee jeeo |2|
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ har aape bhagat karaaeidaa mere govindaa har bhagataa loch man pooree jeeo |
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ aape jal thal varatadaa mere govidaa rav rahiaa nahee dooree jeeo |
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ har antar baahar aap hai mere govidaa har aap rahiaa bharapooree jeeo |
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ har aatam raam pasaariaa mere govindaa har vekhai aap hadooree jeeo |3|
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ har antar vaajaa paun hai mere govindaa har aap vajaae tiau vaajai jeeo |
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰਸਬਦੀ ਹਰਿ ਪ੍ਰਭੁ ਗਾਜੈ ਜੀਉ ॥ har antar naam nidhaan hai mere govindaa gurasabadee har prabh gaajai jeeo |
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ aape saran pavaaeidaa mere govindaa har bhagat janaa raakh laajai jeeo |
Original Gurmukhi with romanized transliteration, via the GurbaniNow API. An English translation will be added once a cleared translation is available.