Sikhism
Ang-151 3
Text
ਨਾਮ ਸੰਜੋਗੀ ਗੋਇਲਿ ਥਾਟੁ ॥ naam sanjogee goeil thaatt |
ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ kaam krodh foottai bikh maatt |
ਬਿਨੁ ਵਖਰ ਸੂਨੋ ਘਰੁ ਹਾਟੁ ॥ bin vakhar soono ghar haatt |
ਗੁਰ ਮਿਲਿ ਖੋਲੇ ਬਜਰ ਕਪਾਟ ॥੪॥ gur mil khole bajar kapaatt |4|
ਸਾਧੁ ਮਿਲੈ ਪੂਰਬ ਸੰਜੋਗ ॥ saadh milai poorab sanjog |
ਸਚਿ ਰਹਸੇ ਪੂਰੇ ਹਰਿ ਲੋਗ ॥ sach rahase poore har log |
ਮਨੁ ਤਨੁ ਦੇ ਲੈ ਸਹਜਿ ਸੁਭਾਇ ॥ man tan de lai sehaj subhaae |
ਨਾਨਕ ਤਿਨ ਕੈ ਲਾਗਉ ਪਾਇ ॥੫॥੬॥ naanak tin kai laagau paae |5|6|
ਗਉੜੀ ਮਹਲਾ ੧ ॥ gaurree mahalaa 1 |
ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥ kaam krodh maaeaa meh cheet |
ਝੂਠ ਵਿਕਾਰਿ ਜਾਗੈ ਹਿਤ ਚੀਤੁ ॥ jhootth vikaar jaagai hit cheet |
ਪੂੰਜੀ ਪਾਪ ਲੋਭ ਕੀ ਕੀਤੁ ॥ poonjee paap lobh kee keet |
ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥ tar taaree man naam sucheet |1|
ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ vaahu vaahu saache mai teree ttek |
ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥ hau paapee toon niramal ek |1| rahaau |
ਅਗਨਿ ਪਾਣੀ ਬੋਲੈ ਭੜਵਾਉ ॥ agan paanee bolai bharravaau |
ਜਿਹਵਾ ਇੰਦ੍ਰੀ ਏਕੁ ਸੁਆਉ ॥ jihavaa indree ek suaau |
ਦਿਸਟਿ ਵਿਕਾਰੀ ਨਾਹੀ ਭਉ ਭਾਉ ॥ disatt vikaaree naahee bhau bhaau |
ਆਪੁ ਮਾਰੇ ਤਾ ਪਾਏ ਨਾਉ ॥੨॥ aap maare taa paae naau |2|
ਸਬਦਿ ਮਰੈ ਫਿਰਿ ਮਰਣੁ ਨ ਹੋਇ ॥ sabad marai fir maran na hoe |
ਬਿਨੁ ਮੂਏ ਕਿਉ ਪੂਰਾ ਹੋਇ ॥ bin mooe kiau pooraa hoe |
ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ parapanch viaap rahiaa man doe |
ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥ thir naaraaein kare su hoe |3|
ਬੋਹਿਥਿ ਚੜਉ ਜਾ ਆਵੈ ਵਾਰੁ ॥ bohith chrrau jaa aavai vaar |
ਠਾਕੇ ਬੋਹਿਥ ਦਰਗਹ ਮਾਰ ॥ tthaake bohith daragah maar |
ਸਚੁ ਸਾਲਾਹੀ ਧੰਨੁ ਗੁਰਦੁਆਰੁ ॥ sach saalaahee dhan guraduaar |
ਨਾਨਕ ਦਰਿ ਘਰਿ ਏਕੰਕਾਰੁ ॥੪॥੭॥ naanak dar ghar ekankaar |4|7|
ਗਉੜੀ ਮਹਲਾ ੧ ॥ gaurree mahalaa 1 |
ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ aulattio kamal braham beechaar |
ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥ amrit dhaar gagan das duaar |
ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥ tribhavan bedhiaa aap muraar |1|
ਰੇ ਮਨ ਮੇਰੇ ਭਰਮੁ ਨ ਕੀਜੈ ॥ re man mere bharam na keejai |
ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ man maaniai amrit ras peejai |1| rahaau |
ਜਨਮੁ ਜੀਤਿ ਮਰਣਿ ਮਨੁ ਮਾਨਿਆ ॥ janam jeet maran man maaniaa |
ਆਪਿ ਮੂਆ ਮਨੁ ਮਨ ਤੇ ਜਾਨਿਆ ॥ aap mooaa man man te jaaniaa |
ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥ najar bhee ghar ghar te jaaniaa |2|
ਜਤੁ ਸਤੁ ਤੀਰਥੁ ਮਜਨੁ ਨਾਮਿ ॥ jat sat teerath majan naam |
ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ adhik bithaar krau kis kaam |
ਨਰ ਨਾਰਾਇਣ ਅੰਤਰਜਾਮਿ ॥੩॥ nar naaraaein antarajaam |3|
ਆਨ ਮਨਉ ਤਉ ਪਰ ਘਰ ਜਾਉ ॥ aan mnau tau par ghar jaau |
ਕਿਸੁ ਜਾਚਉ ਨਾਹੀ ਕੋ ਥਾਉ ॥ kis jaachau naahee ko thaau |
ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥ naanak guramat sehaj samaau |4|8|
ਗਉੜੀ ਮਹਲਾ ੧ ॥ gaurree mahalaa 1 |
ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ satigur milai su maran dikhaae |
ਮਰਣ ਰਹਣ ਰਸੁ ਅੰਤਰਿ ਭਾਏ ॥ maran rehan ras antar bhaae |
ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ garab nivaar gagan pur paae |1|
ਮਰਣੁ ਲਿਖਾਇ ਆਏ ਨਹੀ ਰਹਣਾ ॥ maran likhaae aae nahee rahanaa |
ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ har jap jaap rehan har saranaa |1| rahaau |
ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ satigur milai ta dubidhaa bhaagai |
ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ kamal bigaas man har prabh laagai |
ਜੀਵਤੁ ਮਰੈ ਮਹਾ ਰਸੁ ਆਗੈ ॥੨॥ jeevat marai mahaa ras aagai |2|
ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ satigur miliai sach sanjam soochaa |
ਗੁਰ ਕੀ ਪਉੜੀ ਊਚੋ ਊਚਾ ॥ gur kee paurree aoocho aoochaa |
ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ karam milai jam kaa bhau moochaa |3|
ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ gur miliai mil ank samaaeaa |
ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ kar kirapaa ghar mehal dikhaaeaa |
ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥ naanak haumai maar milaaeaa |4|9|
Original Gurmukhi with romanized transliteration, via the GurbaniNow API. An English translation will be added once a cleared translation is available.