Sikhism
Ang-151 7
Text
ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥ karamaa upar nibarrai je lochai sabh koe |3|
ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ naanak karanaa jin keea soee saar karee |
ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥ hukam na jaapee khasam kaa kisai vaddaaee dee |4|1|18|
ਗਉੜੀ ਬੈਰਾਗਣਿ ਮਹਲਾ ੧ ॥ gaurree bairaagan mahalaa 1 |
ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ haranee hovaa ban basaa kand mool chun khaau |
ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ gur parasaadee meraa sahu milai vaar vaar hau jaau jeeo |1|
ਮੈ ਬਨਜਾਰਨਿ ਰਾਮ ਕੀ ॥ mai banajaaran raam kee |
ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ teraa naam vakhar vaapaar jee |1| rahaau |
ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ kokil hovaa anb basaa sehaj sabad beechaar |
ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥ sehaj subhaae meraa sahu milai darasan roop apaar |2|
ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ machhulee hovaa jal basaa jeea jant sabh saar |
ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ auravaar paar meraa sahu vasai hau milaugee baah pasaar |3|
ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ naagan hovaa dhar vasaa sabad vasai bhau jaae |
ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥ naanak sadaa sohaaganee jin jotee jot samaae |4|2|19|
ਗਉੜੀ ਪੂਰਬੀ ਦੀਪਕੀ ਮਹਲਾ ੧ ॥ gaurree poorabee deepakee mahalaa 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ jai ghar keerat aakheeai karate kaa hoe beechaaro |
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥ tit ghar gaavahu sohilaa sivarahu sirajanahaaro |1|
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ tum gaavahu mere nirbhau kaa sohilaa |
ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ hau vaaree jaau jit sohilai sadaa sukh hoe |1| rahaau |
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ nit nit jeearre samaaleean dekhaigaa devanahaar |
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ tere daanai keemat naa pavai tis daate kavan sumaar |2|
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ sanbat saahaa likhiaa mil kar paavahu tel |
ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ dehu sajan aaseesarreea jiau hovai saahib siau mel |3|
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ghar ghar eho paahuchaa sadarre nit pavan |
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥ sadanahaaraa simareeai naanak se dih aavan |4|1|20|
ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥ raag gaurree guaareree | mahalaa 3 chaupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗੁਰਿ ਮਿਲਿਐ ਹਰਿ ਮੇਲਾ ਹੋਈ ॥ gur miliai har melaa hoee |
ਆਪੇ ਮੇਲਿ ਮਿਲਾਵੈ ਸੋਈ ॥ aape mel milaavai soee |
ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ meraa prabh sabh bidh aape jaanai |
ਹੁਕਮੇ ਮੇਲੇ ਸਬਦਿ ਪਛਾਣੈ ॥੧॥ hukame mele sabad pachhaanai |1|
ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ satigur kai bhe bhram bhau jaae |
ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥ bhai raachai sach rang samaae |1| rahaau |
ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ gur miliai har man vasai subhaae |
ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ meraa prabh bhaaraa keemat nahee paae |
ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ sabad saalaahai ant na paaraavaar |
ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥ meraa prabh bakhase bakhasanahaar |2|
ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ gur miliai sabh mat budh hoe |
Original Gurmukhi with romanized transliteration, via the GurbaniNow API. An English translation will be added once a cleared translation is available.