Sikhism
Ang-201 17
Text
ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ bhram bhau kaatt kee niravaire jeeo |
ਗੁਰ ਮਨ ਕੀ ਆਸ ਪੂਰਾਈ ਜੀਉ ॥੪॥ gur man kee aas pooraaee jeeo |4|
ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥ jin naau paaeaa so dhanavantaa jeeo |
ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ jin prabh dhiaaeaa su sobhaavantaa jeeo |
ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥ jis saadhoo sangat tis sabh sukaranee jeeo |
ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥ jan naanak sehaj samaaee jeeo |5|1|166|
ਗਉੜੀ ਮਹਲਾ ੫ ਮਾਝ ॥ gaurree mahalaa 5 maajh |
ਆਉ ਹਮਾਰੈ ਰਾਮ ਪਿਆਰੇ ਜੀਉ ॥ aau hamaarai raam piaare jeeo |
ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ rain dinas saas saas chitaare jeeo |
ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ sant deo sandesaa pai charanaare jeeo |
ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥ tudh bin kit bidh tareeai jeeo |1|
ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ sang tumaarai mai kare anandaa jeeo |
ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥ van tin tribhavan sukh paramaanandaa jeeo |
ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ sej suhaavee ihu man bigasandaa jeeo |
ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥ pekh darasan ihu sukh laheeai jeeo |2|
ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ charan pakhaar karee nit sevaa jeeo |
ਪੂਜਾ ਅਰਚਾ ਬੰਦਨ ਦੇਵਾ ਜੀਉ ॥ poojaa arachaa bandan devaa jeeo |
ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥ daasan daas naam jap levaa jeeo |
ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥ binau tthaakur peh kaheeai jeeo |3|
ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ eichh punee meree man tan hariaa jeeo |
ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥ darasan pekhat sabh dukh parahariaa jeeo |
ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ har har naam jape jap tariaa jeeo |
ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥ eihu ajar naanak sukh saheeai jeeo |4|2|167|
ਗਉੜੀ ਮਾਝ ਮਹਲਾ ੫ ॥ gaurree maajh mahalaa 5 |
ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ sun sun saajan man mit piaare jeeo |
ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥ man tan teraa ihu jeeo bhi vaare jeeo |
ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ visar naahee prabh praan adhaare jeeo |
ਸਦਾ ਤੇਰੀ ਸਰਣਾਈ ਜੀਉ ॥੧॥ sadaa teree saranaaee jeeo |1|
ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥ jis miliai man jeevai bhaaee jeeo |
ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ gur parasaadee so har har paaee jeeo |
ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥ sabh kichh prabh kaa prabh keea jaaee jeeo |
ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥ prabh kau sad bal jaaee jeeo |2|
ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ehu nidhaan japai vaddabhaagee jeeo |
ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥ naam niranjan ek liv laagee jeeo |
ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ gur pooraa paaeaa sabh dukh mittaaeaa jeeo |
ਆਠ ਪਹਰ ਗੁਣ ਗਾਇਆ ਜੀਉ ॥੩॥ aatth pehar gun gaaeaa jeeo |3|
ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ratan padaarath har naam tumaaraa jeeo |
ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ toon sachaa saahu bhagat vanajaaraa jeeo |
ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥ har dhan raas sach vaapaaraa jeeo |
ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥ jan naanak sad balihaaraa jeeo |4|3|168|
ਰਾਗੁ ਗਉੜੀ ਮਾਝ ਮਹਲਾ ੫ ॥ raag gaurree maajh mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ toon meraa bahu maan karate toon meraa bahu maan |
ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ jor tumaarai sukh vasaa sach sabad neesaan |1| rahaau |
ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ sabhe galaa jaateea sun kai chup keea |
ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥ kad hee surat na ladheea maaeaa moharriaa |1|
ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥ dee bujhaarat saarataa se akhee ddittharriaa |
Original Gurmukhi with romanized transliteration, via the GurbaniNow API. An English translation will be added once a cleared translation is available.