U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 28

Text

1

ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥ prabh paae ham avar na bhaariaa |7|

2

ਸਾਚ ਮਹਲਿ ਗੁਰਿ ਅਲਖੁ ਲਖਾਇਆ ॥ saach mehal gur alakh lakhaaeaa |

3

ਨਿਹਚਲ ਮਹਲੁ ਨਹੀ ਛਾਇਆ ਮਾਇਆ ॥ nihachal mehal nahee chhaaeaa maaeaa |

4

ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥ saach santokhe bharam chukaaeaa |8|

5

ਜਿਨ ਕੈ ਮਨਿ ਵਸਿਆ ਸਚੁ ਸੋਈ ॥ jin kai man vasiaa sach soee |

6

ਤਿਨ ਕੀ ਸੰਗਤਿ ਗੁਰਮੁਖਿ ਹੋਈ ॥ tin kee sangat guramukh hoee |

7

ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥ naanak saach naam mal khoee |9|15|

8

ਗਉੜੀ ਮਹਲਾ ੧ ॥ gaurree mahalaa 1 |

9

ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥ raam naam chit raapai jaa kaa |

10

ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥ aupajanp darasan keejai taa kaa |1|

11

ਰਾਮ ਨ ਜਪਹੁ ਅਭਾਗੁ ਤੁਮਾਰਾ ॥ raam na japahu abhaag tumaaraa |

12

ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥ jug jug daataa prabh raam hamaaraa |1| rahaau |

13

ਗੁਰਮਤਿ ਰਾਮੁ ਜਪੈ ਜਨੁ ਪੂਰਾ ॥ guramat raam japai jan pooraa |

14

ਤਿਤੁ ਘਟ ਅਨਹਤ ਬਾਜੇ ਤੂਰਾ ॥੨॥ tit ghatt anahat baaje tooraa |2|

15

ਜੋ ਜਨ ਰਾਮ ਭਗਤਿ ਹਰਿ ਪਿਆਰਿ ॥ jo jan raam bhagat har piaar |

16

ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥ se prabh raakhe kirapaa dhaar |3|

17

ਜਿਨ ਕੈ ਹਿਰਦੈ ਹਰਿ ਹਰਿ ਸੋਈ ॥ jin kai hiradai har har soee |

18

ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥ tin kaa daras paras sukh hoee |4|

19

ਸਰਬ ਜੀਆ ਮਹਿ ਏਕੋ ਰਵੈ ॥ sarab jeea meh eko ravai |

20

ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥ manamukh ahankaaree fir joonee bhavai |5|

21

ਸੋ ਬੂਝੈ ਜੋ ਸਤਿਗੁਰੁ ਪਾਏ ॥ so boojhai jo satigur paae |

22

ਹਉਮੈ ਮਾਰੇ ਗੁਰਸਬਦੇ ਪਾਏ ॥੬॥ haumai maare gurasabade paae |6|

23

ਅਰਧ ਉਰਧ ਕੀ ਸੰਧਿ ਕਿਉ ਜਾਨੈ ॥ aradh uradh kee sandh kiau jaanai |

24

ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥ guramukh sandh milai man maanai |7|

25

ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥ ham paapee niragun kau gun kareeai |

26

ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥ prabh hoe deaal naanak jan tareeai |8|16|

27

ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥ solah asattapadeea guaareree gaurree keea |

28

ਗਉੜੀ ਬੈਰਾਗਣਿ ਮਹਲਾ ੧ ॥ gaurree bairaagan mahalaa 1 |

29

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

30

ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ jiau gaaee kau goeilee raakheh kar saaraa |

31

ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥ ahinis paaleh raakh lehi aatam sukh dhaaraa |1|

32

ਇਤ ਉਤ ਰਾਖਹੁ ਦੀਨ ਦਇਆਲਾ ॥ eit ut raakhahu deen deaalaa |

33

ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥ tau saranaagat nadar nihaalaa |1| rahaau |

34

ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ jeh dekhau teh rav rahe rakh raakhanahaaraa |

35

ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥ toon daataa bhugataa toonhai toon praan adhaaraa |2|

36

ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ kirat peaa adh aooradhee bin giaan beechaaraa |

37

ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥ bin upamaa jagadees kee binasai na andhiaaraa |3|

38

ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ jag binasat ham dekhiaa lobhe ahankaaraa |

39

ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥ gur sevaa prabh paaeaa sach mukat duaaraa |4|

40

ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ nij ghar mehal apaar ko aparanpar soee |

41

ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥ bin sabadai thir ko nahee boojhai sukh hoee |5|

42

ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ kiaa lai aaeaa le jaae kiaa faaseh jam jaalaa |

43

ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥ ddol badhaa kas jevaree aakaas pataalaa |6|

44

ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ guramat naam na veesarai sahaje pat paaeeai |

45

ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥ antar sabad nidhaan hai mil aap gavaaeeai |7|

46

ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ nadar kare prabh aapanee gun ank samaavai |

47

ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥ naanak mel na chookee laahaa sach paavai |8|1|17|

Original Gurmukhi with romanized transliteration, via the GurbaniNow API. An English translation will be added once a cleared translation is available.