Sikhism
Ang-201 29
Text
ਗਉੜੀ ਮਹਲਾ ੧ ॥ gaurree mahalaa 1 |
ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ gur parasaadee boojh le tau hoe niberaa |
ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥ ghar ghar naam niranjanaa so tthaakur meraa |1|
ਬਿਨੁ ਗੁਰਸਬਦ ਨ ਛੂਟੀਐ ਦੇਖਹੁ ਵੀਚਾਰਾ ॥ bin gurasabad na chhootteeai dekhahu veechaaraa |
ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥ je lakh karam kamaavahee bin gur andhiaaraa |1| rahaau |
ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ andhe akalee baahare kiaa tin siau kaheeai |
ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥ bin gur panth na soojhee kit bidh nirabaheeai |2|
ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ khotte kau kharaa kahai khare saar na jaanai |
ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥ andhe kaa naau paarakhoo kalee kaal viddaanai |3|
ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ soote kau jaagat kahai jaagat kau sootaa |
ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥ jeevat kau mooaa kahai mooe nahee rotaa |4|
ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ aavat kau jaataa kahai jaate kau aaeaa |
ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥ par kee kau apunee kahai apuno nahee bhaaeaa |5|
ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ meetthe kau kaurraa kahai karrooe kau meetthaa |
ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥ raate kee nindaa kareh aisaa kal meh ddeetthaa |6|
ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ cheree kee sevaa kareh tthaakur nahee deesai |
ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥ pokhar neer viroleeai maakhan nahee reesai |7|
ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ eis pad jo arathaae lee so guroo hamaaraa |
ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥ naanak cheenai aap kau so apar apaaraa |8|
ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ sabh aape aap varatadaa aape bharamaaeaa |
ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥ gur kirapaa te boojheeai sabh braham samaaeaa |9|2|18|
ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ॥ raag gaurree guaareree mahalaa 3 asattapadeea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨ ਕਾ ਸੂਤਕੁ ਦੂਜਾ ਭਾਉ ॥ man kaa sootak doojaa bhaau |
ਭਰਮੇ ਭੂਲੇ ਆਵਉ ਜਾਉ ॥੧॥ bharame bhoole aavau jaau |1|
ਮਨਮੁਖਿ ਸੂਤਕੁ ਕਬਹਿ ਨ ਜਾਇ ॥ manamukh sootak kabeh na jaae |
ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥ jichar sabad na bheejai har kai naae |1| rahaau |
ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ sabho sootak jetaa mohu aakaar |
ਮਰਿ ਮਰਿ ਜੰਮੈ ਵਾਰੋ ਵਾਰ ॥੨॥ mar mar jamai vaaro vaar |2|
ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ sootak agan paunai paanee maeh |
ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥ sootak bhojan jetaa kichh khaeh |3|
ਸੂਤਕਿ ਕਰਮ ਨ ਪੂਜਾ ਹੋਇ ॥ sootak karam na poojaa hoe |
ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥ naam rate man niramal hoe |4|
ਸਤਿਗੁਰੁ ਸੇਵਿਐ ਸੂਤਕੁ ਜਾਇ ॥ satigur seviai sootak jaae |
ਮਰੈ ਨ ਜਨਮੈ ਕਾਲੁ ਨ ਖਾਇ ॥੫॥ marai na janamai kaal na khaae |5|
ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ saasat sinmrit sodh dekhahu koe |
ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥ vin naavai ko mukat na hoe |6|
ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ jug chaare naam utam sabad beechaar |
ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥ kal meh guramukh utaras paar |7|
ਸਾਚਾ ਮਰੈ ਨ ਆਵੈ ਜਾਇ ॥ saachaa marai na aavai jaae |
ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥ naanak guramukh rahai samaae |8|1|
ਗਉੜੀ ਮਹਲਾ ੩ ॥ gaurree mahalaa 3 |
ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ guramukh sevaa praan adhaaraa |
ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ har jeeo raakhahu hiradai ur dhaaraa |
ਗੁਰਮੁਖਿ ਸੋਭਾ ਸਾਚ ਦੁਆਰਾ ॥੧॥ guramukh sobhaa saach duaaraa |1|
ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ panddit har parr tajahu vikaaraa |
ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥ guramukh bhaujal utarahu paaraa |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.