U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 30

Text

1

ਗੁਰਮੁਖਿ ਵਿਚਹੁ ਹਉਮੈ ਜਾਇ ॥ guramukh vichahu haumai jaae |

2

ਗੁਰਮੁਖਿ ਮੈਲੁ ਨ ਲਾਗੈ ਆਇ ॥ guramukh mail na laagai aae |

3

ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥ guramukh naam vasai man aae |2|

4

ਗੁਰਮੁਖਿ ਕਰਮ ਧਰਮ ਸਚਿ ਹੋਈ ॥ guramukh karam dharam sach hoee |

5

ਗੁਰਮੁਖਿ ਅਹੰਕਾਰੁ ਜਲਾਏ ਦੋਈ ॥ guramukh ahankaar jalaae doee |

6

ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥੩॥ guramukh naam rate sukh hoee |3|

7

ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ aapanaa man parabodhahu boojhahu soee |

8

ਲੋਕ ਸਮਝਾਵਹੁ ਸੁਣੇ ਨ ਕੋਈ ॥ lok samajhaavahu sune na koee |

9

ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥ guramukh samajhahu sadaa sukh hoee |4|

10

ਮਨਮੁਖਿ ਡੰਫੁ ਬਹੁਤੁ ਚਤੁਰਾਈ ॥ manamukh ddanf bahut chaturaaee |

11

ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ jo kichh kamaavai su thaae na paaee |

12

ਆਵੈ ਜਾਵੈ ਠਉਰ ਨ ਕਾਈ ॥੫॥ aavai jaavai tthaur na kaaee |5|

13

ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ manamukh karam kare bahut abhimaanaa |

14

ਬਗ ਜਿਉ ਲਾਇ ਬਹੈ ਨਿਤ ਧਿਆਨਾ ॥ bag jiau laae bahai nit dhiaanaa |

15

ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥ jam pakarriaa tab hee pachhutaanaa |6|

16

ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ bin satigur seve mukat na hoee |

17

ਗੁਰ ਪਰਸਾਦੀ ਮਿਲੈ ਹਰਿ ਸੋਈ ॥ gur parasaadee milai har soee |

18

ਗੁਰੁ ਦਾਤਾ ਜੁਗ ਚਾਰੇ ਹੋਈ ॥੭॥ gur daataa jug chaare hoee |7|

19

ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ guramukh jaat pat naame vaddiaaee |

20

ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ saaeir kee putree bidaar gavaaee |

21

ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥ naanak bin naavai jhootthee chaturaaee |8|2|

22

ਗਉੜੀ ਮਃ ੩ ॥ gaurree mahalaa 3 |

23

ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥ eis jug kaa dharam parrahu tum bhaaee |

24

ਪੂਰੈ ਗੁਰਿ ਸਭ ਸੋਝੀ ਪਾਈ ॥ poorai gur sabh sojhee paaee |

25

ਐਥੈ ਅਗੈ ਹਰਿ ਨਾਮੁ ਸਖਾਈ ॥੧॥ aithai agai har naam sakhaaee |1|

26

ਰਾਮ ਪੜਹੁ ਮਨਿ ਕਰਹੁ ਬੀਚਾਰੁ ॥ raam parrahu man karahu beechaar |

27

ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥ gur parasaadee mail utaar |1| rahaau |

28

ਵਾਦਿ ਵਿਰੋਧਿ ਨ ਪਾਇਆ ਜਾਇ ॥ vaad virodh na paaeaa jaae |

29

ਮਨੁ ਤਨੁ ਫੀਕਾ ਦੂਜੈ ਭਾਇ ॥ man tan feekaa doojai bhaae |

30

ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥ gur kai sabad sach liv laae |2|

31

ਹਉਮੈ ਮੈਲਾ ਇਹੁ ਸੰਸਾਰਾ ॥ haumai mailaa ihu sansaaraa |

32

ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥ nit teerath naavai na jaae ahankaaraa |

33

ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥ bin gur bhette jam kare khuaaraa |3|

34

ਸੋ ਜਨੁ ਸਾਚਾ ਜਿ ਹਉਮੈ ਮਾਰੈ ॥ so jan saachaa ji haumai maarai |

35

ਗੁਰ ਕੈ ਸਬਦਿ ਪੰਚ ਸੰਘਾਰੈ ॥ gur kai sabad panch sanghaarai |

36

ਆਪਿ ਤਰੈ ਸਗਲੇ ਕੁਲ ਤਾਰੈ ॥੪॥ aap tarai sagale kul taarai |4|

37

ਮਾਇਆ ਮੋਹਿ ਨਟਿ ਬਾਜੀ ਪਾਈ ॥ maaeaa mohi natt baajee paaee |

38

ਮਨਮੁਖ ਅੰਧ ਰਹੇ ਲਪਟਾਈ ॥ manamukh andh rahe lapattaaee |

39

ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥ guramukh alipat rahe liv laaee |5|

40

ਬਹੁਤੇ ਭੇਖ ਕਰੈ ਭੇਖਧਾਰੀ ॥ bahute bhekh karai bhekhadhaaree |

41

ਅੰਤਰਿ ਤਿਸਨਾ ਫਿਰੈ ਅਹੰਕਾਰੀ ॥ antar tisanaa firai ahankaaree |

42

ਆਪੁ ਨ ਚੀਨੈ ਬਾਜੀ ਹਾਰੀ ॥੬॥ aap na cheenai baajee haaree |6|

43

ਕਾਪੜ ਪਹਿਰਿ ਕਰੇ ਚਤੁਰਾਈ ॥ kaaparr pahir kare chaturaaee |

44

ਮਾਇਆ ਮੋਹਿ ਅਤਿ ਭਰਮਿ ਭੁਲਾਈ ॥ maaeaa mohi at bharam bhulaaee |

45

ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥ bin gur seve bahut dukh paaee |7|

46

ਨਾਮਿ ਰਤੇ ਸਦਾ ਬੈਰਾਗੀ ॥ naam rate sadaa bairaagee |

47

ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ grihee antar saach liv laagee |

48

ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥ naanak satigur seveh se vaddabhaagee |8|3|

49

ਗਉੜੀ ਮਹਲਾ ੩ ॥ gaurree mahalaa 3 |

50

ਬ੍ਰਹਮਾ ਮੂਲੁ ਵੇਦ ਅਭਿਆਸਾ ॥ brahamaa mool ved abhiaasaa |

51

ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ tis te upaje dev moh piaasaa |

52

ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥ trai gun bharame naahee nij ghar vaasaa |1|

53

ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ham har raakhe satiguroo milaaeaa |

54

ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥ anadin bhagat har naam drirraaeaa |1| rahaau |

55

ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ trai gun baanee braham janjaalaa |

56

ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥ parr vaad vakhaaneh sir maare jamakaalaa |

Original Gurmukhi with romanized transliteration, via the GurbaniNow API. An English translation will be added once a cleared translation is available.