U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 34

Text

1

ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥ sabad rate se niramale chaleh satigur bhaae |7|

2

ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ har prabh daataa ek toon toon aape bakhas milaae |

3

ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥ jan naanak saranaagatee jiau bhaavai tivai chhaddaae |8|1|9|

4

ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ॥ raag gaurree poorabee mahalaa 4 karahale |

5

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

6

ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ karahale man paradeseea kiau mileeai har maae |

7

ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥ gur bhaag poorai paaeaa gal miliaa piaaraa aae |1|

8

ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥ man karahalaa satigur purakh dhiaae |1| rahaau |

9

ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ man karahalaa veechaareea har raam naam dhiaae |

10

ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥ jithai lekhaa mangeeai har aape le chhaddaae |2|

11

ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ man karahalaa at niramalaa mal laagee haumai aae |

12

ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥ paratakh pir ghar naal piaaraa vichhurr chottaa khaae |3|

13

ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ man karahalaa mere preetamaa har ridai bhaal bhaalaae |

14

ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ aupaae kitai na labhee gur hiradai har dekhaae |4|

15

ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ man karahalaa mere preetamaa din rain har liv laae |

16

ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥ ghar jaae paaveh rang mahalee gur mele har melaae |5|

17

ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ man karahalaa toon meet meraa paakhandd lobh tajaae |

18

ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥ paakhandd lobhee maareeai jam ddandd dee sajaae |6|

19

ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ man karahalaa mere praan toon mail paakhandd bharam gavaae |

20

ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥ har amrit sar gur pooriaa mil sangatee mal leh jaae |7|

21

ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ man karahalaa mere piaariaa ik gur kee sikh sunaae |

22

ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥ eihu mohu maaeaa pasariaa ant saath na koee jaae |8|

23

ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ man karahalaa mere saajanaa har kharach leea pat paae |

24

ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥ har daragah painaaeaa har aap leaa gal laae |9|

25

ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ man karahalaa gur maniaa guramukh kaar kamaae |

26

ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥ gur aagai kar jodarree jan naanak har melaae |10|1|

27

ਗਉੜੀ ਮਹਲਾ ੪ ॥ gaurree mahalaa 4 |

28

ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ man karahalaa veechaareea veechaar dekh samaal |

29

ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ban fir thake ban vaaseea pir guramat ridai nihaal |1|

30

ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥ man karahalaa gur govind samaal |1| rahaau |

31

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ man karahalaa veechaareea manamukh faathiaa mahaa jaal |

32

ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥ guramukh praanee mukat hai har har naam samaal |2|

33

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ man karahalaa mere piaariaa satasangat satigur bhaal |

34

ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥ satasangat lag har dhiaaeeai har har chalai terai naal |3|

35

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ man karahalaa vaddabhaageea har ek nadar nihaal |

Original Gurmukhi with romanized transliteration, via the GurbaniNow API. An English translation will be added once a cleared translation is available.