Sikhism
Ang-201 36
Text
ਕਰਨ ਕਰਾਵਨ ਸਭੁ ਕਿਛੁ ਏਕੈ ॥ karan karaavan sabh kichh ekai |
ਆਪੇ ਬੁਧਿ ਬੀਚਾਰਿ ਬਿਬੇਕੈ ॥ aape budh beechaar bibekai |
ਦੂਰਿ ਨ ਨੇਰੈ ਸਭ ਕੈ ਸੰਗਾ ॥ door na nerai sabh kai sangaa |
ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥ sach saalaahan naanak har rangaa |8|1|
ਗਉੜੀ ਮਹਲਾ ੫ ॥ gaurree mahalaa 5 |
ਗੁਰ ਸੇਵਾ ਤੇ ਨਾਮੇ ਲਾਗਾ ॥ gur sevaa te naame laagaa |
ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ tis kau miliaa jis masatak bhaagaa |
ਤਿਸ ਕੈ ਹਿਰਦੈ ਰਵਿਆ ਸੋਇ ॥ tis kai hiradai raviaa soe |
ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥ man tan seetal nihachal hoe |1|
ਐਸਾ ਕੀਰਤਨੁ ਕਰਿ ਮਨ ਮੇਰੇ ॥ aisaa keeratan kar man mere |
ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥ eehaa aoohaa jo kaam terai |1| rahaau |
ਜਾਸੁ ਜਪਤ ਭਉ ਅਪਦਾ ਜਾਇ ॥ jaas japat bhau apadaa jaae |
ਧਾਵਤ ਮਨੂਆ ਆਵੈ ਠਾਇ ॥ dhaavat manooaa aavai tthaae |
ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ jaas japat fir dookh na laagai |
ਜਾਸੁ ਜਪਤ ਇਹ ਹਉਮੈ ਭਾਗੈ ॥੨॥ jaas japat ih haumai bhaagai |2|
ਜਾਸੁ ਜਪਤ ਵਸਿ ਆਵਹਿ ਪੰਚਾ ॥ jaas japat vas aaveh panchaa |
ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ jaas japat ridai amrit sanchaa |
ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ jaas japat ih trisanaa bujhai |
ਜਾਸੁ ਜਪਤ ਹਰਿ ਦਰਗਹ ਸਿਝੈ ॥੩॥ jaas japat har daragah sijhai |3|
ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ jaas japat kott mitteh aparaadh |
ਜਾਸੁ ਜਪਤ ਹਰਿ ਹੋਵਹਿ ਸਾਧ ॥ jaas japat har hoveh saadh |
ਜਾਸੁ ਜਪਤ ਮਨੁ ਸੀਤਲੁ ਹੋਵੈ ॥ jaas japat man seetal hovai |
ਜਾਸੁ ਜਪਤ ਮਲੁ ਸਗਲੀ ਖੋਵੈ ॥੪॥ jaas japat mal sagalee khovai |4|
ਜਾਸੁ ਜਪਤ ਰਤਨੁ ਹਰਿ ਮਿਲੈ ॥ jaas japat ratan har milai |
ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ bahur na chhoddai har sang hilai |
ਜਾਸੁ ਜਪਤ ਕਈ ਬੈਕੁੰਠ ਵਾਸੁ ॥ jaas japat kee baikuntth vaas |
ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥ jaas japat sukh sehaj nivaas |5|
ਜਾਸੁ ਜਪਤ ਇਹ ਅਗਨਿ ਨ ਪੋਹਤ ॥ jaas japat ih agan na pohat |
ਜਾਸੁ ਜਪਤ ਇਹੁ ਕਾਲੁ ਨ ਜੋਹਤ ॥ jaas japat ihu kaal na johat |
ਜਾਸੁ ਜਪਤ ਤੇਰਾ ਨਿਰਮਲ ਮਾਥਾ ॥ jaas japat teraa niramal maathaa |
ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥ jaas japat sagalaa dukh laathaa |6|
ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ jaas japat musakal kachhoo na banai |
ਜਾਸੁ ਜਪਤ ਸੁਣਿ ਅਨਹਤ ਧੁਨੈ ॥ jaas japat sun anahat dhunai |
ਜਾਸੁ ਜਪਤ ਇਹ ਨਿਰਮਲ ਸੋਇ ॥ jaas japat ih niramal soe |
ਜਾਸੁ ਜਪਤ ਕਮਲੁ ਸੀਧਾ ਹੋਇ ॥੭॥ jaas japat kamal seedhaa hoe |7|
ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ gur subh drisatt sabh aoopar karee |
ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ jis kai hiradai mantru de haree |
ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ akhandd keeratan tin bhojan chooraa |
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥ kahu naanak jis satigur pooraa |8|2|
ਗਉੜੀ ਮਹਲਾ ੫ ॥ gaurree mahalaa 5 |
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ gur kaa sabad rid antar dhaarai |
ਪੰਚ ਜਨਾ ਸਿਉ ਸੰਗੁ ਨਿਵਾਰੈ ॥ panch janaa siau sang nivaarai |
ਦਸ ਇੰਦ੍ਰੀ ਕਰਿ ਰਾਖੈ ਵਾਸਿ ॥ das indree kar raakhai vaas |
ਤਾ ਕੈ ਆਤਮੈ ਹੋਇ ਪਰਗਾਸੁ ॥੧॥ taa kai aatamai hoe paragaas |1|
ਐਸੀ ਦ੍ਰਿੜਤਾ ਤਾ ਕੈ ਹੋਇ ॥ aisee drirrataa taa kai hoe |
ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥ jaa kau deaa meaa prabh soe |1| rahaau |
ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ saajan dusatt jaa kai ek samaanai |
ਜੇਤਾ ਬੋਲਣੁ ਤੇਤਾ ਗਿਆਨੈ ॥ jetaa bolan tetaa giaanai |
ਜੇਤਾ ਸੁਨਣਾ ਤੇਤਾ ਨਾਮੁ ॥ jetaa sunanaa tetaa naam |
ਜੇਤਾ ਪੇਖਨੁ ਤੇਤਾ ਧਿਆਨੁ ॥੨॥ jetaa pekhan tetaa dhiaan |2|
ਸਹਜੇ ਜਾਗਣੁ ਸਹਜੇ ਸੋਇ ॥ sahaje jaagan sahaje soe |
ਸਹਜੇ ਹੋਤਾ ਜਾਇ ਸੁ ਹੋਇ ॥ sahaje hotaa jaae su hoe |
ਸਹਜਿ ਬੈਰਾਗੁ ਸਹਜੇ ਹੀ ਹਸਨਾ ॥ sehaj bairaag sahaje hee hasanaa |
ਸਹਜੇ ਚੂਪ ਸਹਜੇ ਹੀ ਜਪਨਾ ॥੩॥ sahaje choop sahaje hee japanaa |3|
ਸਹਜੇ ਭੋਜਨੁ ਸਹਜੇ ਭਾਉ ॥ sahaje bhojan sahaje bhaau |
ਸਹਜੇ ਮਿਟਿਓ ਸਗਲ ਦੁਰਾਉ ॥ sahaje mittio sagal duraau |
ਸਹਜੇ ਹੋਆ ਸਾਧੂ ਸੰਗੁ ॥ sahaje hoaa saadhoo sang |
ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ sehaj milio paarabraham nisang |4|
ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥ sahaje grih meh sehaj udaasee |
Original Gurmukhi with romanized transliteration, via the GurbaniNow API. An English translation will be added once a cleared translation is available.