Sikhism
Ang-201 42
Text
ਗਉੜੀ ਮਹਲਾ ੫ ॥ gaurree mahalaa 5 |
ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥ rang sang bikhiaa ke bhogaa in sang andh na jaanee |1|
ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥ hau sanchau hau khaattataa sagalee avadh bihaanee | rahaau |
ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥ hau sooraa paradhaan hau ko naahee mujheh samaanee |2|
ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥ jobanavant achaar kuleenaa man meh hoe gumaanee |3|
ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥ jiau ulajhaaeo baadh budh kaa maratiaa nahee bisaraanee |4|
ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥ bhaaee meet bandhap sakhe paachhe tinahoo kau sanpaanee |5|
ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥ jit laago man baasanaa ant saaee pragattaanee |6|
ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥ ahanbudh such karam kar ih bandhan bandhaanee |7|
ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ deaal purakh kirapaa karahu naanak daas dasaanee |8|3|15|44| jumalaa
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥ raag gaurree poorabee chhant mahalaa 1 |
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ mundh rain duhelarreea jeeo need na aavai |
ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ saa dhan dubaleea jeeo pir kai haavai |
ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ dhan theeee dubal kant haavai kev nainee dekhe |
ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ seegaar mitth ras bhog bhojan sabh jhootth kitai na lekhe |
ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ mai mat joban garab gaalee dudhaa thanee na aave |
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥ naanak saa dhan milai milaaee bin pir need na aave |1|
ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ mundh nimaanarreea jeeo bin dhanee piaare |
ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ kiau sukh paavaigee bin ur dhaare |
ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ naah bin ghar vaas naahee puchhahu sakhee saheleea |
ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ bin naam preet piaar naahee vaseh saach suheleea |
ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ sach man sajan santokh melaa guramatee sahu jaaniaa |
ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥ naanak naam na chhoddai saa dhan naam sehaj samaaneea |2|
ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ mil sakhee sahelarreeho ham pir raavehaa |
ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ gur puchh likhaugee jeeo sabad sanehaa |
ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ sabad saachaa gur dikhaaeaa manamukhee pachhutaaneea |
ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ nikas jaatau rahai asathir jaam sach pachhaaniaa |
ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ saach kee mat sadaa nautan sabad nehu navelo |
ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥ naanak nadaree sehaj saachaa milahu sakhee saheleeho |3|
ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ meree ichh punee jeeo ham ghar saajan aaeaa |
ਮਿਲਿ ਵਰੁ ਨਾਰੀ ਮੰਗਲੁ ਗਾਇਆ ॥ mil var naaree mangal gaaeaa |
ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ gun gaae mangal prem rahasee mundh man omaaho |
ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ saajan rahanse dusatt viaape saach jap sach laaho |
ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ kar jorr saa dhan karai binatee rain din ras bhineea |
ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥ naanak pir dhan kareh raleea ichh meree puneea |4|1|
Original Gurmukhi with romanized transliteration, via the GurbaniNow API. An English translation will be added once a cleared translation is available.