U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 44

Text

1

ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ har gun saaree taa kant piaaree naame dharee piaaro |

2

ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ naanak kaaman naah piaaree raam naam gal haaro |2|

3

ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ dhan ekalarree jeeo bin naah piaare |

4

ਦੂਜੈ ਭਾਇ ਮੁਠੀ ਜੀਉ ਬਿਨੁ ਗੁਰਸਬਦ ਕਰਾਰੇ ॥ doojai bhaae mutthee jeeo bin gurasabad karaare |

5

ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ bin sabad piaare kaun dutar taare maaeaa mohi khuaaee |

6

ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ koorr vigutee taa pir mutee saa dhan mehal na paaee |

7

ਗੁਰਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ gurasabade raatee sahaje maatee anadin rahai samaae |

8

ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ naanak kaaman sadaa rang raatee har jeeo aap milaae |3|

9

ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ taa mileeai har mele jeeo har bin kavan milaae |

10

ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ bin gur preetam aapane jeeo kaun bharam chukaae |

11

ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ gur bharam chukaae iau mileeai maae taa saa dhan sukh paae |

12

ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ gur sevaa bin ghor andhaar bin gur mag na paae |

13

ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ kaaman rang raatee sahaje maatee gur kai sabad veechaare |

14

ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥ naanak kaaman har var paaeaa gur kai bhaae piaare |4|1|

15

ਗਉੜੀ ਮਹਲਾ ੩ ॥ gaurree mahalaa 3 |

16

ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ pir bin kharee nimaanee jeeo bin pir kiau jeevaa meree maaee |

17

ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ pir bin need na aavai jeeo kaaparr tan na suhaaee |

18

ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ kaapar tan suhaavai jaa pir bhaavai guramatee chit laaeeai |

19

ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ sadaa suhaagan jaa satigur seve gur kai ank samaaeeai |

20

ਗੁਰਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ gurasabadai melaa taa pir raavee laahaa naam sansaare |

21

ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥ naanak kaaman naah piaaree jaa har ke gun saare |1|

22

ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ saa dhan rang maane jeeo aapane naal piaare |

23

ਅਹਿਨਿਸਿ ਰੰਗਿ ਰਾਤੀ ਜੀਉ ਗੁਰਸਬਦੁ ਵੀਚਾਰੇ ॥ ahinis rang raatee jeeo gurasabad veechaare |

24

ਗੁਰਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ gurasabad veechaare haumai maare in bidh milahu piaare |

25

ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ saa dhan sohaagan sadaa rang raatee saachai naam piaare |

26

ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ apune gur mil raheeai amrit gaheeai dubidhaa maar nivaare |

27

ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ naanak kaaman har var paaeaa sagale dookh visaare |2|

28

ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ kaaman pirahu bhulee jeeo maaeaa mohi piaare |

29

ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ jhootthee jhootth lagee jeeo koorr mutthee koorriaare |

30

ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ koorr nivaare guramat saare jooai janam na haare |

31

ਗੁਰਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ gurasabad seve sach samaavai vichahu haumai maare |

32

ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ har kaa naam ridai vasaae aisaa kare seegaaro |

33

ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ naanak kaaman sehaj samaanee jis saachaa naam adhaaro |3|

34

ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ mil mere preetamaa jeeo tudh bin kharee nimaanee |

35

ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ mai nainee need na aavai jeeo bhaavai an na paanee |

36

ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ paanee an na bhaavai mareeai haavai bin pir kiau sukh paaeeai |

Original Gurmukhi with romanized transliteration, via the GurbaniNow API. An English translation will be added once a cleared translation is available.