Sikhism
Ang-201 45
Text
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ gur aagai krau binantee je gur bhaavai jiau milai tivai milaaeeai |
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ aape mel le sukhadaataa aap miliaa ghar aae |
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥ naanak kaaman sadaa suhaagan naa pir marai na jaae |4|2|
ਗਉੜੀ ਮਹਲਾ ੩ ॥ gaurree mahalaa 3 |
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ kaaman har ras bedhee jeeo har kai sehaj subhaae |
ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥ man mohan mohi leea jeeo dubidhaa sehaj samaae |
ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ dubidhaa sehaj samaae kaaman var paae guramatee rang laae |
ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ eihu sareer koorr kusat bhariaa gal taaee paap kamaae |
ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ guramukh bhagat jit sehaj dhun upajai bin bhagatee mail na jaae |
ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥ naanak kaaman pireh piaaree vichahu aap gavaae |1|
ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ kaaman pir paaeaa jeeo gur kai bhaae piaare |
ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ rain sukh sutee jeeo antar ur dhaare |
ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ antar ur dhaare mileeai piaare anadin dukh nivaare |
ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ antar mehal pir raave kaaman guramatee veechaare |
ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥ amrit naam peea din raatee dubidhaa maar nivaare |
ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥ naanak sach milee sohaagan gur kai het apaare |2|
ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ aavahu deaa kare jeeo preetam at piaare |
ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ kaaman binau kare jeeo sach sabad seegaare |
ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥ sach sabad seegaare haumai maare guramukh kaaraj savaare |
ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ jug jug eko sachaa soee boojhai gur beechaare |
ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ manamukh kaam viaapee mohi santaapee kis aagai jaae pukaare |
ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥ naanak manamukh thaau na paae bin gur at piaare |3|
ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ mundh eaanee bholee niguneea jeeo pir agam apaaraa |
ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ aape mel mileeai jeeo aape bakhasanahaaraa |
ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ avagan bakhasanahaaraa kaaman kant piaaraa ghatt ghatt rahiaa samaaee |
ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ prem preet bhaae bhagatee paaeeai satigur boojh bujhaaee |
ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ sadaa anand rahai din raatee anadin rahai liv laaee |
ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥ naanak sahaje har var paaeaa saa dhan nau nidh paaee |4|3|
ਗਉੜੀ ਮਹਲਾ ੩ ॥ gaurree mahalaa 3 |
ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥ maaeaa sar sabal varatai jeeo kiau kar dutar tariaa jaae |
ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ raam naam kar bohithaa jeeo sabad khevatt vich paae |
ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ sabad khevatt vich paae har aap laghaae in bidh dutar tareeai |
ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ guramukh bhagat paraapat hovai jeevatiaa iau mareeai |
ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ khin meh raam naam kilavikh kaatte bhe pavit sareeraa |
ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥ naanak raam naam nisataaraa kanchan bhe manooraa |1|
Original Gurmukhi with romanized transliteration, via the GurbaniNow API. An English translation will be added once a cleared translation is available.