Sikhism
Ang-201 46
Text
ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ eisataree purakh kaam viaape jeeo raam naam kee bidh nahee jaanee |
ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ maat pitaa sut bhaaee khare piaare jeeo ddoob mue bin paanee |
ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ddoob mue bin paanee gat nahee jaanee haumai dhaat sansaare |
ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ jo aaeaa so sabh ko jaasee ubare gur veechaare |
ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ guramukh hovai raam naam vakhaanai aap tarai kul taare |
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥ naanak naam vasai ghatt antar guramat mile piaare |2|
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥ raam naam bin ko thir naahee jeeo baajee hai sansaaraa |
ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ drirr bhagat sachee jeeo raam naam vaapaaraa |
ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥ raam naam vaapaaraa agam apaaraa guramatee dhan paaeeai |
ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ sevaa surat bhagat ih saachee vichahu aap gavaaeeai |
ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ham mat heen moorakh mugadh andhe satigur maarag paae |
ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥ naanak guramukh sabad suhaave anadin har gun gaae |3|
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ aap karaae kare aap jeeo aape sabad savaare |
ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥ aape satigur aap sabad jeeo jug jug bhagat piaare |
ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ jug jug bhagat piaare har aap savaare aape bhagatee laae |
ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥ aape daanaa aape beenaa aape sev karaae |
ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ aape gunadaataa avagun kaatte hiradai naam vasaae |
ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥ naanak sad balihaaree sache vittahu aape kare karaae |4|4|
ਗਉੜੀ ਮਹਲਾ ੩ ॥ gaurree mahalaa 3 |
ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ gur kee sevaa kar piraa jeeo har naam dhiaae |
ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ manyahu door na jaeh piraa jeeo ghar baitthiaa har paae |
ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ghar baitthiaa har paae sadaa chit laae sahaje sat subhaae |
ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ gur kee sevaa kharee sukhaalee jis no aap karaae |
ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ naamo beeje naamo jamai naamo man vasaae |
ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥ naanak sach naam vaddiaaee poorab likhiaa paae |1|
ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ har kaa naam meetthaa piraa jeeo jaa chaakheh chit laae |
ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ rasanaa har ras chaakh muye jeeo an ras saad gavaae |
ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ sadaa har ras paae jaa har bhaae rasanaa sabad suhaae |
ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ naam dhiaae sadaa sukh paae naam rahai liv laae |
ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ naame upajai naame binasai naame sach samaae |
ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ naanak naam guramatee paaeeai aape le lavaae |2|
ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ eeh viddaanee chaakaree piraa jeeo dhan chhodd parades sidhaae |
ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ doojai kinai sukh na paaeo piraa jeeo bikhiaa lobh lubhaae |
ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ bikhiaa lobh lubhaae bharam bhulaae ohu kiau kar sukh paae |
ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ chaakaree viddaanee kharee dukhaalee aap vech dharam gavaae |
Original Gurmukhi with romanized transliteration, via the GurbaniNow API. An English translation will be added once a cleared translation is available.