U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 47

Text

1

ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ maaeaa bandhan ttikai naahee khin khin dukh santaae |

2

ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰਸਬਦੀ ਚਿਤੁ ਲਾਏ ॥੩॥ naanak maaeaa kaa dukh tade chookai jaa gurasabadee chit laae |3|

3

ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ manamukh mugadh gaavaar piraa jeeo sabad man na vasaae |

4

ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ maaeaa kaa bhram andh piraa jeeo har maarag kiau paae |

5

ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥ kiau maarag paae bin satigur bhaae manamukh aap ganaae |

6

ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ har ke chaakar sadaa suhele gur charanee chit laae |

7

ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥ jis no har jeeo kare kirapaa sadaa har ke gun gaae |

8

ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥ naanak naam ratan jag laahaa guramukh aap bujhaae |4|5|7|

9

ਰਾਗੁ ਗਉੜੀ₁ ਛੰਤ ਮਹਲਾ ੫ ॥ raag gaurree₁ chhant mahalaa 5 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ merai man bairaag bheaa jeeo kiau dekhaa prabh daate |

12

ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥ mere meet sakhaa har jeeo gur purakh bidhaate |

13

ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥ purakho bidhaataa ek sreedhar kiau milah tujhai uddeeneea |

14

ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥ kar kareh sevaa sees charanee man aas daras nimaaneea |

15

ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ saas saas na gharree visarai pal moorat din raate |

16

ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥ naanak saaring jiau piaase kiau mileeai prabh daate |1|

17

ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ eik binau krau jeeo sun kant piaare |

18

ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ meraa man tan mohi leea jeeo dekh chalat tumaare |

19

ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥ chalataa tumaare dekh mohee udaas dhan kiau dheere |

20

ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ gunavant naah deaal baalaa sarab gun bharapoore |

21

ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥ pir dos naahee sukhah daate hau vichhurree buriaare |

22

ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥ binavant naanak deaa dhaarahu ghar aavahu naah piaare |2|

23

ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ hau man arapee sabh tan arapee arapee sabh desaa |

24

ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ hau sir arapee tis meet piaare jo prabh dee sadesaa |

25

ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥ arapiaa ta sees suthaan gur peh sang prabhoo dikhaaeaa |

26

ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ khin maeh sagalaa dookh mittiaa manahu chindiaa paaeaa |

27

ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ din rain raleea karai kaaman mitte sagal andesaa |

28

ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥ binavant naanak kant miliaa lorrate ham jaisaa |3|

29

ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥ merai man anad bheaa jeeo vajee vaadhaaee |

30

ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ghar laal aaeaa piaaraa sabh tikhaa bujhaaee |

31

ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ miliaa ta laal gupaal tthaakur sakhee mangal gaaeaa |

32

ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥ sabh meet bandhap harakh upajiaa doot thaau gavaaeaa |

33

ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ anahat vaaje vajeh ghar meh pir sang sej vichhaaee |

34

ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥ binavant naanak sehaj rahai har miliaa kant sukhadaaee |4|1|

Original Gurmukhi with romanized transliteration, via the GurbaniNow API. An English translation will be added once a cleared translation is available.