U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 51

Text

1

ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥ naam bihoone naanakaa hot jaat sabh dhoor |1|

2

ਪਵੜੀ ॥ pavarree |

3

ਧਧਾ ਧੂਰਿ ਪੁਨੀਤ ਤੇਰੇ ਜਨੂਆ ॥ dhadhaa dhoor puneet tere janooaa |

4

ਧਨਿ ਤੇਊ ਜਿਹ ਰੁਚ ਇਆ ਮਨੂਆ ॥ dhan teaoo jih ruch eaa manooaa |

5

ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ dhan nahee baachheh surag na aachheh |

6

ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ at pria preet saadh raj raacheh |

7

ਧੰਧੇ ਕਹਾ ਬਿਆਪਹਿ ਤਾਹੂ ॥ dhandhe kahaa biaapeh taahoo |

8

ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ jo ek chhaadd an kateh na jaahoo |

9

ਜਾ ਕੈ ਹੀਐ ਦੀਓ ਪ੍ਰਭ ਨਾਮ ॥ jaa kai heeai deeo prabh naam |

10

ਨਾਨਕ ਸਾਧ ਪੂਰਨ ਭਗਵਾਨ ॥੪॥ naanak saadh pooran bhagavaan |4|

11

ਸਲੋਕ ॥ salok |

12

ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ anik bhekh ar ngiaan dhiaan manahatth miliaau na koe |

13

ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥ kahu naanak kirapaa bhee bhagat ngiaanee soe |1|

14

ਪਉੜੀ ॥ paurree |

15

ਙੰਙਾ ਙਿਆਨੁ ਨਹੀ ਮੁਖ ਬਾਤਉ ॥ ngangaa ngiaan nahee mukh baatau |

16

ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ anik jugat saasatr kar bhaatau |

17

ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ngiaanee soe jaa kai drirr soaoo |

18

ਕਹਤ ਸੁਨਤ ਕਛੁ ਜੋਗੁ ਨ ਹੋਊ ॥ kehat sunat kachh jog na hoaoo |

19

ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ngiaanee rehat aagiaa drirr jaa kai |

20

ਉਸਨ ਸੀਤ ਸਮਸਰਿ ਸਭ ਤਾ ਕੈ ॥ ausan seet samasar sabh taa kai |

21

ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ngiaanee tat guramukh beechaaree |

22

ਨਾਨਕ ਜਾ ਕਉ ਕਿਰਪਾ ਧਾਰੀ ॥੫॥ naanak jaa kau kirapaa dhaaree |5|

23

ਸਲੋਕੁ ॥ salok |

24

ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ aavan aae srisatt meh bin boojhe pas dtor |

25

ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥ naanak guramukh so bujhai jaa kai bhaag mathor |1|

26

ਪਉੜੀ ॥ paurree |

27

ਯਾ ਜੁਗ ਮਹਿ ਏਕਹਿ ਕਉ ਆਇਆ ॥ yaa jug meh ekeh kau aaeaa |

28

ਜਨਮਤ ਮੋਹਿਓ ਮੋਹਨੀ ਮਾਇਆ ॥ janamat mohio mohanee maaeaa |

29

ਗਰਭ ਕੁੰਟ ਮਹਿ ਉਰਧ ਤਪ ਕਰਤੇ ॥ garabh kuntt meh uradh tap karate |

30

ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ saas saas simarat prabh rahate |

31

ਉਰਝਿ ਪਰੇ ਜੋ ਛੋਡਿ ਛਡਾਨਾ ॥ aurajh pare jo chhodd chhaddaanaa |

32

ਦੇਵਨਹਾਰੁ ਮਨਹਿ ਬਿਸਰਾਨਾ ॥ devanahaar maneh bisaraanaa |

33

ਧਾਰਹੁ ਕਿਰਪਾ ਜਿਸਹਿ ਗੁਸਾਈ ॥ dhaarahu kirapaa jiseh gusaaee |

34

ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥ eit ut naanak tis bisarahu naahee |6|

35

ਸਲੋਕੁ ॥ salok |

36

ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ aavat hukam binaas hukam aagiaa bhin na koe |

37

ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥ aavan jaanaa tih mittai naanak jih man soe |1|

38

ਪਉੜੀ ॥ paurree |

39

ਏਊ ਜੀਅ ਬਹੁਤੁ ਗ੍ਰਭ ਵਾਸੇ ॥ eaoo jeea bahut grabh vaase |

40

ਮੋਹ ਮਗਨ ਮੀਠ ਜੋਨਿ ਫਾਸੇ ॥ moh magan meetth jon faase |

41

ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ein maaeaa trai gun bas keene |

42

ਆਪਨ ਮੋਹ ਘਟੇ ਘਟਿ ਦੀਨੇ ॥ aapan moh ghatte ghatt deene |

43

ਏ ਸਾਜਨ ਕਛੁ ਕਹਹੁ ਉਪਾਇਆ ॥ e saajan kachh kahahu upaaeaa |

44

ਜਾ ਤੇ ਤਰਉ ਬਿਖਮ ਇਹ ਮਾਇਆ ॥ jaa te trau bikham ih maaeaa |

45

ਕਰਿ ਕਿਰਪਾ ਸਤਸੰਗਿ ਮਿਲਾਏ ॥ kar kirapaa satasang milaae |

46

ਨਾਨਕ ਤਾ ਕੈ ਨਿਕਟਿ ਨ ਮਾਏ ॥੭॥ naanak taa kai nikatt na maae |7|

47

ਸਲੋਕੁ ॥ salok |

48

ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ kirat kamaavan subh asubh keene tin prabh aap |

49

ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥ pas aapan hau hau karai naanak bin har kahaa kamaat |1|

50

ਪਉੜੀ ॥ paurree |

51

ਏਕਹਿ ਆਪਿ ਕਰਾਵਨਹਾਰਾ ॥ ekeh aap karaavanahaaraa |

52

ਆਪਹਿ ਪਾਪ ਪੁੰਨ ਬਿਸਥਾਰਾ ॥ aapeh paap pun bisathaaraa |

53

ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ eaa jug jit jit aapeh laaeo |

54

ਸੋ ਸੋ ਪਾਇਓ ਜੁ ਆਪਿ ਦਿਵਾਇਓ ॥ so so paaeo ju aap divaaeo |

55

ਉਆ ਕਾ ਅੰਤੁ ਨ ਜਾਨੈ ਕੋਊ ॥ auaa kaa ant na jaanai koaoo |

56

ਜੋ ਜੋ ਕਰੈ ਸੋਊ ਫੁਨਿ ਹੋਊ ॥ jo jo karai soaoo fun hoaoo |

57

ਏਕਹਿ ਤੇ ਸਗਲਾ ਬਿਸਥਾਰਾ ॥ ekeh te sagalaa bisathaaraa |

58

ਨਾਨਕ ਆਪਿ ਸਵਾਰਨਹਾਰਾ ॥੮॥ naanak aap savaaranahaaraa |8|

59

ਸਲੋਕੁ ॥ salok |

60

ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ raach rahe banitaa binod kusam rang bikh sor |

61

ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥ naanak tih saranee prau binas jaae mai mor |1|

Original Gurmukhi with romanized transliteration, via the GurbaniNow API. An English translation will be added once a cleared translation is available.