U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-201 57

Text

1

ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ traas mittai jam panth kee jaas basai man naau |

2

ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ gat paaveh mat hoe pragaas mahalee paaveh tthaau |

3

ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ taahoo sang na dhan chalai grih joban neh raaj |

4

ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥ santasang simarat rahahu ihai tuhaarai kaaj |

5

ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ taataa kachhoo na hoee hai jau taap nivaarai aap |

6

ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥ pratipaalai naanak hameh aapeh maaee baap |32|

7

ਸਲੋਕੁ ॥ salok |

8

ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ thaake bahu bidh ghaalate tripat na trisanaa laath |

9

ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥ sanch sanch saakat mooe naanak maaeaa na saath |1|

10

ਪਉੜੀ ॥ paurree |

11

ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ thathaa thir koaoo nahee kaae pasaarahu paav |

12

ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥ anik banch bal chhal karahu maaeaa ek upaav |

13

ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥ thailee sanchahu sram karahu thaak parahu gaavaar |

14

ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥ man kai kaam na aavee ante aausar baar |

15

ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ thit paavahu gobid bhajahu santah kee sikh lehu |

16

ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥ preet karahu sad ek siau eaa saachaa asanehu |

17

ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ kaaran karan karaavano sabh bidh ekai haath |

18

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥ jit jit laavahu tith tit lageh naanak jant anaath |33|

19

ਸਲੋਕੁ ॥ salok |

20

ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ daasah ek nihaariaa sabh kachh devanahaar |

21

ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥ saas saas simarat raheh naanak daras adhaar |1|

22

ਪਉੜੀ ॥ paurree |

23

ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥ dadaa daataa ek hai sabh kau devanahaar |

24

ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥ dende tott na aavee aganat bhare bhanddaar |

25

ਦੈਨਹਾਰੁ ਸਦ ਜੀਵਨਹਾਰਾ ॥ dainahaar sad jeevanahaaraa |

26

ਮਨ ਮੂਰਖ ਕਿਉ ਤਾਹਿ ਬਿਸਾਰਾ ॥ man moorakh kiau taeh bisaaraa |

27

ਦੋਸੁ ਨਹੀ ਕਾਹੂ ਕਉ ਮੀਤਾ ॥ dos nahee kaahoo kau meetaa |

28

ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ maaeaa moh bandh prabh keetaa |

29

ਦਰਦ ਨਿਵਾਰਹਿ ਜਾ ਕੇ ਆਪੇ ॥ darad nivaareh jaa ke aape |

30

ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥ naanak te te guramukh dhraape |34|

31

ਸਲੋਕੁ ॥ salok |

32

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ dhar jeeare ik ttek too laeh biddaanee aas |

33

ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥ naanak naam dhiaaeeai kaaraj aavai raas |1|

34

ਪਉੜੀ ॥ paurree |

35

ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥ dhadhaa dhaavat tau mittai santasang hoe baas |

36

ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ dhur te kirapaa karahu aap tau hoe maneh paragaas |

37

ਧਨੁ ਸਾਚਾ ਤੇਊ ਸਚ ਸਾਹਾ ॥ dhan saachaa teaoo sach saahaa |

38

ਹਰਿ ਹਰਿ ਪੂੰਜੀ ਨਾਮ ਬਿਸਾਹਾ ॥ har har poonjee naam bisaahaa |

39

ਧੀਰਜੁ ਜਸੁ ਸੋਭਾ ਤਿਹ ਬਨਿਆ ॥ dheeraj jas sobhaa tih baniaa |

40

ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥ har har naam sravan jih suniaa |

41

ਗੁਰਮੁਖਿ ਜਿਹ ਘਟਿ ਰਹੇ ਸਮਾਈ ॥ guramukh jih ghatt rahe samaaee |

42

ਨਾਨਕ ਤਿਹ ਜਨ ਮਿਲੀ ਵਡਾਈ ॥੩੫॥ naanak tih jan milee vaddaaee |35|

43

ਸਲੋਕੁ ॥ salok |

44

ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ naanak naam naam jap japiaa antar baahar rang |

45

ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥ gur poorai upadesiaa narak naeh saadhasang |1|

46

ਪਉੜੀ ॥ paurree |

47

ਨੰਨਾ ਨਰਕਿ ਪਰਹਿ ਤੇ ਨਾਹੀ ॥ nanaa narak pareh te naahee |

48

ਜਾ ਕੈ ਮਨਿ ਤਨਿ ਨਾਮੁ ਬਸਾਹੀ ॥ jaa kai man tan naam basaahee |

49

ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ naam nidhaan guramukh jo japate |

50

ਬਿਖੁ ਮਾਇਆ ਮਹਿ ਨਾ ਓਇ ਖਪਤੇ ॥ bikh maaeaa meh naa oe khapate |

51

ਨੰਨਾਕਾਰੁ ਨ ਹੋਤਾ ਤਾ ਕਹੁ ॥ nanaakaar na hotaa taa kahu |

52

ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ naam mantru gur deeno jaa kahu |

Original Gurmukhi with romanized transliteration, via the GurbaniNow API. An English translation will be added once a cleared translation is available.