Sikhism
Ang-201 89
Text
ਜਨਮ ਜਨਮ ਕੇ ਕਿਲਬਿਖ ਜਾਹਿ ॥ janam janam ke kilabikh jaeh |
ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ aap japahu avaraa naam japaavahu |
ਸੁਨਤ ਕਹਤ ਰਹਤ ਗਤਿ ਪਾਵਹੁ ॥ sunat kehat rehat gat paavahu |
ਸਾਰ ਭੂਤ ਸਤਿ ਹਰਿ ਕੋ ਨਾਉ ॥ saar bhoot sat har ko naau |
ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥ sehaj subhaae naanak gun gaau |6|
ਗੁਨ ਗਾਵਤ ਤੇਰੀ ਉਤਰਸਿ ਮੈਲੁ ॥ gun gaavat teree utaras mail |
ਬਿਨਸਿ ਜਾਇ ਹਉਮੈ ਬਿਖੁ ਫੈਲੁ ॥ binas jaae haumai bikh fail |
ਹੋਹਿ ਅਚਿੰਤੁ ਬਸੈ ਸੁਖ ਨਾਲਿ ॥ hohi achint basai sukh naal |
ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ saas graas har naam samaal |
ਛਾਡਿ ਸਿਆਨਪ ਸਗਲੀ ਮਨਾ ॥ chhaadd siaanap sagalee manaa |
ਸਾਧਸੰਗਿ ਪਾਵਹਿ ਸਚੁ ਧਨਾ ॥ saadhasang paaveh sach dhanaa |
ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ har poonjee sanch karahu biauhaar |
ਈਹਾ ਸੁਖੁ ਦਰਗਹ ਜੈਕਾਰੁ ॥ eehaa sukh daragah jaikaar |
ਸਰਬ ਨਿਰੰਤਰਿ ਏਕੋ ਦੇਖੁ ॥ sarab nirantar eko dekh |
ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥ kahu naanak jaa kai masatak lekh |7|
ਏਕੋ ਜਪਿ ਏਕੋ ਸਾਲਾਹਿ ॥ eko jap eko saalaeh |
ਏਕੁ ਸਿਮਰਿ ਏਕੋ ਮਨ ਆਹਿ ॥ ek simar eko man aaeh |
ਏਕਸ ਕੇ ਗੁਨ ਗਾਉ ਅਨੰਤ ॥ ekas ke gun gaau anant |
ਮਨਿ ਤਨਿ ਜਾਪਿ ਏਕ ਭਗਵੰਤ ॥ man tan jaap ek bhagavant |
ਏਕੋ ਏਕੁ ਏਕੁ ਹਰਿ ਆਪਿ ॥ eko ek ek har aap |
ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ pooran poor rahio prabh biaap |
ਅਨਿਕ ਬਿਸਥਾਰ ਏਕ ਤੇ ਭਏ ॥ anik bisathaar ek te bhe |
ਏਕੁ ਅਰਾਧਿ ਪਰਾਛਤ ਗਏ ॥ ek araadh paraachhat ge |
ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ man tan antar ek prabh raataa |
ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥ gur prasaad naanak ik jaataa |8|19|
ਸਲੋਕੁ ॥ salok |
ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ firat firat prabh aaeaa pariaa tau saranaae |
ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥ naanak kee prabh benatee apanee bhagatee laae |1|
ਅਸਟਪਦੀ ॥ asattapadee |
ਜਾਚਕ ਜਨੁ ਜਾਚੈ ਪ੍ਰਭ ਦਾਨੁ ॥ jaachak jan jaachai prabh daan |
ਕਰਿ ਕਿਰਪਾ ਦੇਵਹੁ ਹਰਿ ਨਾਮੁ ॥ kar kirapaa devahu har naam |
ਸਾਧ ਜਨਾ ਕੀ ਮਾਗਉ ਧੂਰਿ ॥ saadh janaa kee maagau dhoor |
ਪਾਰਬ੍ਰਹਮ ਮੇਰੀ ਸਰਧਾ ਪੂਰਿ ॥ paarabraham meree saradhaa poor |
ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ sadaa sadaa prabh ke gun gaavau |
ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ saas saas prabh tumeh dhiaavau |
ਚਰਨ ਕਮਲ ਸਿਉ ਲਾਗੈ ਪ੍ਰੀਤਿ ॥ charan kamal siau laagai preet |
ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ bhagat krau prabh kee nit neet |
ਏਕ ਓਟ ਏਕੋ ਆਧਾਰੁ ॥ ek ott eko aadhaar |
ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥ naanak maagai naam prabh saar |1|
ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ prabh kee drisatt mahaa sukh hoe |
ਹਰਿ ਰਸੁ ਪਾਵੈ ਬਿਰਲਾ ਕੋਇ ॥ har ras paavai biralaa koe |
ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ jin chaakhiaa se jan tripataane |
ਪੂਰਨ ਪੁਰਖ ਨਹੀ ਡੋਲਾਨੇ ॥ pooran purakh nahee ddolaane |
ਸੁਭਰ ਭਰੇ ਪ੍ਰੇਮ ਰਸ ਰੰਗਿ ॥ subhar bhare prem ras rang |
ਉਪਜੈ ਚਾਉ ਸਾਧ ਕੈ ਸੰਗਿ ॥ aupajai chaau saadh kai sang |
ਪਰੇ ਸਰਨਿ ਆਨ ਸਭ ਤਿਆਗਿ ॥ pare saran aan sabh tiaag |
ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ antar pragaas anadin liv laag |
ਬਡਭਾਗੀ ਜਪਿਆ ਪ੍ਰਭੁ ਸੋਇ ॥ baddabhaagee japiaa prabh soe |
ਨਾਨਕ ਨਾਮਿ ਰਤੇ ਸੁਖੁ ਹੋਇ ॥੨॥ naanak naam rate sukh hoe |2|
ਸੇਵਕ ਕੀ ਮਨਸਾ ਪੂਰੀ ਭਈ ॥ sevak kee manasaa pooree bhee |
ਸਤਿਗੁਰ ਤੇ ਨਿਰਮਲ ਮਤਿ ਲਈ ॥ satigur te niramal mat lee |
ਜਨ ਕਉ ਪ੍ਰਭੁ ਹੋਇਓ ਦਇਆਲੁ ॥ jan kau prabh hoeo deaal |
ਸੇਵਕੁ ਕੀਨੋ ਸਦਾ ਨਿਹਾਲੁ ॥ sevak keeno sadaa nihaal |
ਬੰਧਨ ਕਾਟਿ ਮੁਕਤਿ ਜਨੁ ਭਇਆ ॥ bandhan kaatt mukat jan bheaa |
ਜਨਮ ਮਰਨ ਦੂਖੁ ਭ੍ਰਮੁ ਗਇਆ ॥ janam maran dookh bhram geaa |
ਇਛ ਪੁਨੀ ਸਰਧਾ ਸਭ ਪੂਰੀ ॥ eichh punee saradhaa sabh pooree |
ਰਵਿ ਰਹਿਆ ਸਦ ਸੰਗਿ ਹਜੂਰੀ ॥ rav rahiaa sad sang hajooree |
ਜਿਸ ਕਾ ਸਾ ਤਿਨਿ ਲੀਆ ਮਿਲਾਇ ॥ jis kaa saa tin leea milaae |
ਨਾਨਕ ਭਗਤੀ ਨਾਮਿ ਸਮਾਇ ॥੩॥ naanak bhagatee naam samaae |3|
ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ so kiau bisarai ji ghaal na bhaanai |
ਸੋ ਕਿਉ ਬਿਸਰੈ ਜਿ ਕੀਆ ਜਾਨੈ ॥ so kiau bisarai ji keea jaanai |
Original Gurmukhi with romanized transliteration, via the GurbaniNow API. An English translation will be added once a cleared translation is available.