Sikhism
Ang-21 10
Text
ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥ har jeeo sadaa dhiaae too guramukh ekankaar |1| rahaau |
ਗੁਰਮੁਖਾ ਕੇ ਮੁਖ ਉਜਲੇ ਗੁਰਸਬਦੀ ਬੀਚਾਰਿ ॥ guramukhaa ke mukh ujale gurasabadee beechaar |
ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ halat palat sukh paaeide jap jap ridai muraar |
ਘਰ ਹੀ ਵਿਚਿ ਮਹਲੁ ਪਾਇਆ ਗੁਰਸਬਦੀ ਵੀਚਾਰਿ ॥੨॥ ghar hee vich mehal paaeaa gurasabadee veechaar |2|
ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ satagur te jo muh fereh mathe tin kaale |
ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ anadin dukh kamaavade nit johe jam jaale |
ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥ supanai sukh na dekhanee bahu chintaa parajaale |3|
ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ sabhanaa kaa daataa ek hai aape bakhas karee |
ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ kahanaa kichhoo na jaavee jis bhaavai tis dee |
ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥ naanak guramukh paaeeai aape jaanai soe |4|9|42|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥ sachaa saahib seveeai sach vaddiaaee dee |
ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ gur parasaadee man vasai haumai door karee |
ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥ eihu man dhaavat taa rahai jaa aape nadar karee |1|
ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ bhaaee re guramukh har naam dhiaae |
ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥ naam nidhaan sad man vasai mahalee paavai thaau |1| rahaau |
ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ manamukh man tan andh hai tis nau tthaur na tthaau |
ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥ bahu jonee bhaudaa firai jiau sunyain ghar kaau |
ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥ guramatee ghatt chaananaa sabad milai har naau |2|
ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ trai gun bikhiaa andh hai maaeaa moh gubaar |
ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥ lobhee an kau sevade parr vedaa karai pookaar |
ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥ bikhiaa andar pach mue naa uravaar na paar |3|
ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥ maaeaa mohi visaariaa jagat pitaa pratipaal |
ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ baajhahu guroo achet hai sabh badhee jamakaal |
ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥ naanak guramat ubare sachaa naam samaal |4|10|43|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ trai gun maaeaa mohu hai guramukh chauthaa pad paae |
ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ kar kirapaa melaaeian har naam vasiaa man aae |
ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥ potai jin kai pun hai tin satasangat melaae |1|
ਭਾਈ ਰੇ ਗੁਰਮਤਿ ਸਾਚਿ ਰਹਾਉ ॥ bhaaee re guramat saach rahaau |
ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥ saacho saach kamaavanaa saachai sabad milaau |1| rahaau |
ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥ jinee naam pachhaaniaa tin vittahu bal jaau |
ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ aap chhodd charanee lagaa chalaa tin kai bhaae |
ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥ laahaa har har naam milai sahaje naam samaae |2|
ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ bin gur mehal na paaeeai naam na paraapat hoe |
ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥ aisaa satagur lorr lahu jidoo paaeeai sach soe |
ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥ asur sanghaarai sukh vasai jo tis bhaavai su hoe |3|
ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ jehaa satagur kar jaaniaa teho jehaa sukh hoe |
ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ehu sahasaa moole naahee bhaau laae jan koe |
ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥ naanak ek jot due mooratee sabad milaavaa hoe |4|11|44|
Original Gurmukhi with romanized transliteration, via the GurbaniNow API. An English translation will be added once a cleared translation is available.