Sikhism
Ang-21 6
Text
ਸਭ ਦੁਨੀਆ ਆਵਣ ਜਾਣੀਆ ॥੩॥ sabh duneea aavan jaaneea |3|
ਵਿਚਿ ਦੁਨੀਆ ਸੇਵ ਕਮਾਈਐ ॥ vich duneea sev kamaaeeai |
ਤਾ ਦਰਗਹ ਬੈਸਣੁ ਪਾਈਐ ॥ taa daragah baisan paaeeai |
ਕਹੁ ਨਾਨਕ ਬਾਹ ਲੁਡਾਈਐ ॥੪॥੩੩॥ kahu naanak baah luddaaeeai |4|33|
ਸਿਰੀਰਾਗੁ ਮਹਲਾ ੩ ਘਰੁ ੧ ॥ sireeraag mahalaa 3 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ hau satigur sevee aapanaa ik man ik chit bhaae |
ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ satigur man kaamanaa teerath hai jis no dee bujhaae |
ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ man chindiaa var paavanaa jo ichhai so fal paae |
ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ naau dhiaaeeai naau mangeeai naame sehaj samaae |1|
ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ man mere har ras chaakh tikh jaae |
ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ jinee guramukh chaakhiaa sahaje rahe samaae |1| rahaau |
ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ jinee satigur seviaa tinee paaeaa naam nidhaan |
ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ antar har ras rav rahiaa chookaa man abhimaan |
ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ hiradai kamal pragaasiaa laagaa sehaj dhiaan |
ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ man niramal har rav rahiaa paaeaa darageh maan |2|
ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ satigur sevan aapanaa te virale sansaar |
ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ haumai mamataa maar kai har raakhiaa ur dhaar |
ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ hau tin kai balihaaranai jinaa naame lagaa piaar |
ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ seee sukhee chahu jugee jinaa naam akhutt apaar |3|
ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ gur miliai naam paaeeai chookai moh piaas |
ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ har setee man rav rahiaa ghar hee maeh udaas |
ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ jinaa har kaa saad aaeaa hau tin balihaarai jaas |
ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥ naanak nadaree paaeeai sach naam gunataas |4|1|34|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ bahu bhekh kar bharamaaeeai man hiradai kapatt kamaae |
ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ har kaa mehal na paavee mar visattaa maeh samaae |1|
ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ man re grih hee maeh udaas |
ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ sach sanjam karanee so kare guramukh hoe paragaas |1| rahaau |
ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ gur kai sabad man jeetiaa gat mukat gharai meh paae |
ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥ har kaa naam dhiaaeeai satasangat mel milaae |2|
ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ je lakh isatareea bhog kareh nav khandd raaj kamaeh |
ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥ bin satagur sukh na paavee fir fir jonee paeh |3|
ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ har haar kantth jinee pahiriaa gur charanee chit laae |
ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥ tinaa pichhai ridh sidh firai onaa til na tamaae |4|
ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ jo prabh bhaavai so theeai avar na karanaa jaae |
ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥ jan naanak jeevai naam lai har devahu sehaj subhaae |5|2|35|
Original Gurmukhi with romanized transliteration, via the GurbaniNow API. An English translation will be added once a cleared translation is available.