U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-21 8

Text

1

ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ eihu janam padaarath paae kai har naam na chetai liv laae |

2

ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ pag khisiai rahanaa nahee aagai tthaur na paae |

3

ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ oeh velaa hath na aavee ant geaa pachhutaae |

4

ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥ jis nadar kare so ubarai har setee liv laae |4|

5

ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ dekhaa dekhee sabh kare manamukh boojh na paae |

6

ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ jin guramukh hiradaa sudh hai sev pee tin thaae |

7

ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ har gun gaaveh har nit parreh har gun gaae samaae |

8

ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥ naanak tin kee baanee sadaa sach hai ji naam rahe liv laae |5|4|37|

9

ਸਿਰੀਰਾਗੁ ਮਹਲਾ ੩ ॥ sireeraag mahalaa 3 |

10

ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ jinee ik man naam dhiaaeaa guramatee veechaar |

11

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ tin ke mukh sad ujale tith sachai darabaar |

12

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ oe amrit peeveh sadaa sadaa sachai naam piaar |1|

13

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ bhaaee re guramukh sadaa pat hoe |

14

ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥ har har sadaa dhiaaeeai mal haumai kadtai dhoe |1| rahaau |

15

ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ manamukh naam na jaananee vin naavai pat jaae |

16

ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ sabadai saad na aaeo laage doojai bhaae |

17

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥ visattaa ke keerre paveh vich visattaa se visattaa maeh samaae |2|

18

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ tin kaa janam safal hai jo chaleh satagur bhaae |

19

ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ kul udhaareh aapanaa dhan janedee maae |

20

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥ har har naam dhiaaeeai jis nau kirapaa kare rajaae |3|

21

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ jinee guramukh naam dhiaaeaa vichahu aap gavaae |

22

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ oe andarahu baaharahu niramale sache sach samaae |

23

ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥ naanak aae se paravaan heh jin guramatee har dhiaae |4|5|38|

24

ਸਿਰੀਰਾਗੁ ਮਹਲਾ ੩ ॥ sireeraag mahalaa 3 |

25

ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ har bhagataa har dhan raas hai gur poochh kareh vaapaar |

26

ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ har naam salaahan sadaa sadaa vakhar har naam adhaar |

27

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥ gur poorai har naam drirraaeaa har bhagataa atutt bhanddaar |1|

28

ਭਾਈ ਰੇ ਇਸੁ ਮਨ ਕਉ ਸਮਝਾਇ ॥ bhaaee re is man kau samajhaae |

29

ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥ e man aalas kiaa kareh guramukh naam dhiaae |1| rahaau |

30

ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ har bhagat har kaa piaar hai je guramukh kare beechaar |

31

ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ paakhandd bhagat na hovee dubidhaa bol khuaar |

32

ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ so jan ralaaeaa naa ralai jis antar bibek beechaar |2|

33

ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ so sevak har aakheeai jo har raakhai ur dhaar |

34

ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ man tan saupe aagai dhare haumai vichahu maar |

35

ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥ dhan guramukh so paravaan hai ji kade na aavai haar |3|

36

ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ karam milai taa paaeeai vin karamai paaeaa na jaae |

Original Gurmukhi with romanized transliteration, via the GurbaniNow API. An English translation will be added once a cleared translation is available.